ਸਮਰਾਲਾ, 30 ਮਾਰਚ (ਪੰਜਾਬ ਪੋਸਟ- ਇੰਦਰਜੀਤ ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲ (ਬਲਾਕ ਸਮਰਾਲਾ-2) ਵਿਖੇ ਸਾਲਾਨਾ
ਨਤੀਜਾ ਘੋਸ਼ਿਤ ਕੀਤਾ ਗਿਆ।ਸਕੂਲ ਮੁੱਖ ਅਧਿਆਪਕ ਪਰਮਜੀਤ ਸਿੰਘ ਅਤੇ ਦਿਨੇਸ਼ ਕੁਮਾਰ ਵੱਲੋਂ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ।ਵੱਖ ਵੱਖ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਉਪਰੰਤ ਬੱਚਿਆਂ ਨੂੰ ਵਰਦੀਆਂ ਅਤੇ ਬੈਗ ਵੰਡੇ ਗਏ।ਸਾਦੇ ਸਮਾਗਮ ਵਿੱਚ ਸਰਪੰਚ ਹਰਜੀਤ ਕੌਰ ਪਤਨੀ ਨਛੱਤਰ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ, ਨੰਬਰਦਾਰ ਲਖਜੀਤ ਸਿੰਘ, ਨੰਬਰਦਾਰ ਤਾਰਾ ਸਿੰਘ, ਨੰਬਰਦਾਰ ਸਤਨਾਮ ਸਿੰਘ ਅਤੇ ਪੰਚਾਇਤ ਮੈਂਬਰ ਰਣਵੀਰ ਸਿੰਘ ਪੰਚ, ਭਜਨ ਸਿੰਘ ਪੰਚ, ਰਾਮ ਸਿੰਘ, ਫੌਜੀ ਪੰਚ, ਕਰਮਜੀਤ ਕੌਰ ਪੰਚ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ। ਇਸ ਤੋਂ ਇਲਾਵਾ ਸਰਪੋਰਟਸ ਕਲੱਬ ਵੱਲੋਂ ਸਵਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਕਮਲਦੀਪ ਸਿੰਘ, ਸਤਨਾਮ ਸਿੰਘ, ਦੀਪਾ ਵੀਰ, ਮਨਪ੍ਰੀਤ ਸਿੰਘ, ਚੇਅਰਮੈਨ ਮਲਾਗਰ ਸਿੰਘ, ਗੁਰਪ੍ਰੀਤ ਸਿੰਘ ਮਾਂਗਟ ਆਦਿ ਹਾਜ਼ਰ ਸਨ।
ਗਰਾਮ ਪੰਚਾਇਤ ਵੱਲੋਂ ਸਕੂਲ ਨੂੰ 21 ਗਮਲੇ, 3 ਪੱਖੇ, ਮੈਟ ਦਾਨ ਵਜੋਂ ਦਿੱਤੇ ਗਏ। ਅਖੀਰ ਵਿੱਚ ਮੁੱਖ ਅਧਿਆਪਕ ਪਰਮਜੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media