ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ ਬਿਊਰੋ) – ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਈ ਮੇਲ ਭੇਜ ਕੇ ਮੰਗ ਕੀਤੀ ਹੈ ਕਿ ਦੁਨੀਆਂ ਭਰ ਦੇ ਗੁਰਦੁਆਰਿਆਂ ਦਾ ਸਿੱਧਾ ਪ੍ਰਸਾਰਨ ਵੱਖ-ਵੱਖ ਚੈਨਲਾਂ ਰਾਹੀਂ 24 ਘੰਟੇ ਪ੍ਰਸਾਰਿਤ ਹੋ ਰਿਹਾ ਹੈ।ਜਦ ਕਿ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਸਾਰਨ ਕੁੱਝ ਘੰਟਿਆਂ ਲਈ ਰੀਲੇਅ ਕੀਤਾ ਜਾਂਦਾ ਹੈ ਤੇ ਉਹ ਵੀ ਕੇਵਲ ਪੀ.ਟੀ.ਸੀ ਚੈਨਲ ਤੋਂ।ਇਸ ਸਮੇਂ ਸ੍ਰੀ ਦਰਬਾਰ ਸਾਹਿਬ ਦਾ ਰੇਡੀਓ ਦੁਆਰਾ ਕੀਰਤਨ ਦਾ ਸਿੱਧਾ ਪ੍ਰਸਾਰਨ ਕੀਤਾ ਜਾਂਦਾ ਹੈ।ਜਿਸ ਦਾ ਦੁਨੀਆਂ ਭਰ ਸ਼ਰਧਾਲੂ ਆਨੰਦ ਮਾਣ ਰਹੇ ਹਨ। ਇਸ ਲਈ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਆਪਣਾ ਟੀ.ਵੀ ਚੈਨਲ ਸ਼ੁਰੂ ਕਰੇ, ਜਿੱਥੋਂ ਗੁਰਬਾਣੀ ਦਾ 24 ਘੰਟੇ ਸਿੱਧਾ ਪ੍ਰਸਾਰਨ ਕੀਤਾ ਜਾਵੇ।ਇਸ ਚੈਨਲ ਤੋਂ ਸ਼ਰਤਾਂ ਅਧੀਨ ਦੂਜੇ ਚੈਨਲਾਂ ਵਾਲਿਆਂ ਨੂੰ ਪ੍ਰਸਾਰਨ ਕਰਨ ਦੀ ਮੁਫ਼ਤ ਵਿੱਚ ਆਗਿਆ ਦਿੱਤੀ ਜਾਵੇ।ਸ਼ਰਤਾਂ ਜਿਵੇਂ ਕਿ ਉਹ ਪ੍ਰੋਗਰਾਮ ਦੌਰਾਨ, ਪ੍ਰੋਗਰਾਮ ਤੋਂ ਪਹਿਲਾਂ ਤੇ ਬਾਅਦ ਵਿਚ ਕੋਈ ਇਸ਼ਤਿਹਾਰਬਾਜ਼ੀ ਨਹੀਂ ਕਰ ਸਕਦੇ।ਰਾਤ ਨੂੰ ਕੀਰਤਨ ਦੀ ਸਮਾਪਤੀ ਪਿੱਛੋਂ ਇਥੇ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਜਾਵੇ।ਜਦ ਇਹ ਚੈਨਲ ਕਾਮਯਾਬ ਹੋ ਜਾਵੇ ਤਾਂ ਦੂਜਾ ਚੈਨਲ ਕੇਵਲ ਸਿੱਖੀ ਦੇ ਪ੍ਰਚਾਰ ਲਈ ਸ਼ੁਰੂ ਕੀਤਾ ਜਾਵੇ।
Check Also
ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …