ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਵਿਦਿਆਰਥਣਾਂ ਦਾ
ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸਲਵਿੰਦਰ ਸਿੰਘ ਸਮਰਾ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਵਧਾਈ ਦਿੱਤੀ ਅਤੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਈਆ।ਉਨ੍ਹਾਂ ਸਰਕਾਰੀ ਕੰਨਿਆ ਸਮਾਰਟ ਸਕੂਲ ਮਾਲ ਰੋਡ ਨੂੰ ਪੰਜਾਬ ਦਾ ਸਭ ਤੋਂ ਵਧੀਆ ਸਕੂਲ ਬਣਾਉਣ ਲਈ ਮਿਲੀਆਂ ਸਹੂਲਤਾਂ ਬਾਰੇ ਜਾਣੂ ਕਰਵਾਉਂਦਿਆਂ ਸਮੂਹ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਅਧਿਆਪਕਾਂ ਅਤੇ ਮਾਪਿਆਂ ਨਾਲ ਸੰਬੋਧਨ ਕਰਦੇ ਹੋਏ ਸਰਕਾਰੀ ਸਕੂਲਾਂ ਵਿਚ ਵੱਧ ਤੋਂ ਵੱਧ ਦਾਖਲਾ ਲੈ ਕੇ ਵਧੀਆ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਆ ਅਤੇ ਸਰਕਾਰੀ ਸਹੂਲਤਾਂ ਜਿਵੇਂ ਵਜੀਫੇ, ਵਰਦੀਆਂ, ਮੁਫਤ ਕਿਤਾਬਾਂ, ਖੇਡਾਂ, ਵਧੀਆ ਫਰਨੀਚਰ, ਕਲਾਸਰੂਮ ਅਤੇ ਉੱਚ ਦਰਜੇ ਦੀਆਂ ਪ੍ਰਯੋਗਸ਼ਾਲਾਵਾਂ ਬਾਰੇ ਜਾਣਕਾਰੀ ਦਿੱਤੀ।
ਇਸ ਉਪਰੰਤ ਮਾਪਿਆਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ, ਮਾਲ ਰੋਡ ਸਕੂਲ ਦੇ ਅਧਿਆਪਕਾਂ ਵਲੋਂ ਲਗਾਇਆ ਵਾਧੂ ਸਮੇ ਦੌਰਾਣ ਕਲਾਸਾਂ ਦਾ ਉਨ੍ਹਾਂ ਨੇ ਬੱਚਿਆਂ ਨੂੰ ਬਹੁਤ ਫਾਇਦਾ ਹੋਇਆ ਹੈ ਅਤੇ ਉਹ ਸਮੂਹ ਸਕੂਲ ਸਟਾਫ ਦਾ ਤਹਿ ਦਿਲੋਂ ਧੰਨਵਾਦੀ ਹਨ।ਇਸ ਮੌਕੇ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸੀ।
Check Also
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …
Punjab Post Daily Online Newspaper & Print Media