ਫਾਜਿਲਕਾ ਜਿਲ੍ਹੇ ਦੇ 90 ਹਜਾਰ ਵਿਦਿਆਰਥੀ ਲੈ ਰਹੇ ਹਨ ਦੁਪਹਿਰ ਦੇ ਖਾਣੇ ਦੀ ਸਹੂਲਤ – ਬਰਾੜ

ਫਾਜਿਲਕਾ, 10 ਸਿਤੰਬਰ (ਵਿਨੀਤ ਅਰੋੜਾ / ਸ਼ਾਇਨ ਕੁੱਕੜ) : ਜਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿਚ ਸਿਵਲ ਵਰਕਸ ਕੰਪੋਨੈਟ ਅਧੀਨ ਕੰਮਾਂ ਦੀ ਸਮੀਖਿਆ ਕੀਤੀ ਗਈ । ਇਸ ਮੌਕੇ ਪ੍ਰਵੇਸ਼ ਪ੍ਰੋਜੈਕਟ, ਸਕੂਲ ਛੱਡ ਚੁੱਕੇ ਬੱਚਿਆਂ ਨੂੰ ਵਾਪਸ ਸਕੂਲ ਵਿਚ ਦਾਖਲ ਕਰਵਾਉਣ ਕਸਤੂਰਬਾ ਗਾਂਧੀ ਬਾਲ ਵਾਟਿਕਾ(ਲੜਕੀਆਂ ਦੇ ਹੋਸਟਲ) ਵਿਚ ਵਿਦਿਆਰਥਣਾਂ ਦੇ ਦਾਖ਼ਲੇ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤਿਆਂ ਜਾ ਰਹੀਆਂ ਸਹੂਲਤਾਂ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲਾਂ ਵਿਚ ਦਿੱਤੇ ਜਾ ਰਹੇ ਦੁਪਹਿਰ ਦੇ ਖਾਣੇ ਸਬੰਧੀ ਵਿਸਤਾਰ ਸਹਿਤ ਜਾਣਕਾਰੀ ਲਈ । ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸੁਖਬੀਰ ਸਿੰਘ ਬੱਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਕਰੀਬ 90 ਹਜਾਰ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ (ਮਿਡ ਡੇ ਮੀਲ) ਮੁਹੱਈਆ ਕਰਵਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿਚ ਦੁਪਹਿਰ ਦੇ ਖਾਣ, ਪੀਣ ਵਾਲੇ ਪਾਣੀ, ਸਫਾਈ ਪ੍ਰਬੰਧਾਂ, ਬਿਜਲੀ ਅਤੇ ਵਿਦਿਆਰਥੀਆਂ ਦੇ ਬੈਠਣ ਲਈ ਡੈਸਕਾਂ ਆਦਿ ਸਬੰਧੀ ਰੈਗੂਲਰ ਚੈਕਿੰਗ ਕੀਤੀ ਜਾਵੇ ਅਤੇ ਇਸ ਸਬੰਧੀ ਉਨ੍ਹਾਂ ਨੂੰ ਰਿਪੋਰਟ ਦਿੱਤੀ ਜਾਵੇ । ਇਸ ਮੀਟਿੰਗ ਵਿਚ ਸ. ਸੁਖਦੀਪ ਸਿੰਘ ਬੱਲ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਸ਼੍ਰੀ ਉਮ ਪ੍ਰਕਾਸ਼, ਸ਼੍ਰੀ ਸ਼ਾਮ ਸੁੰਦਰ ਸ਼ਰਮਾ ਬੀ.ਪੀ.ਓ., ਸ਼੍ਰੀਮਤੀ ਜਸਬੀਰ ਕੋਰ ਸੀ.ਡੀ.ਪੀ.ਓ., ਸ. ਬਲਰਾਜ ਸਿੰਘ ਐਸ.ਡੀ.ਓ. ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ ਹਾਜਰ ਸਨ ।
Punjab Post Daily Online Newspaper & Print Media