ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਗਰਨਾ ਸਾਹਿਬ ਪਾਤਸ਼ਾਹੀ ਛੇਵੀਂ ਬੋਦਲ ਹੁਸ਼ਿਆਰਪੁਰ ਤੋਂ
ਅਗਲੇ ਪੜਾਅ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਤਾਰਾ ਸਿੰਘ ਜੀ ਸੱਲਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ।
ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਤਾਰਾ ਸਿੰਘ ਸੱਲਾ, ਮੈਨੇਜਰ ਰਤਨ ਸਿੰਘ, ਬਿਕਰਮਜੀਤ ਸਿੰਘ ਮੈਨੇਜਰ ਰਮਦਾਸ, ਭੁਪਿੰਦਰ ਸਿੰਘ ਸੀ.ਸੀ., ਨਿਰੰਜਨ ਸਿੰਘ ਸੁਪਰਵਾਈਜ਼ਰ, ਭਾਈ ਜਸਬੀਰ ਸਿੰਘ ਗੋਰਾ ਸਹਾਇਕ ਸੁਪਰਵਾਈਜ਼ਰ, ਭਾਈ ਕਲਿਆਣਾ ਸਿੰਘ, ਭਾਈ ਰਛਮੀਤ ਸਿੰਘ ਪ੍ਰਚਾਰਕ, ਭਾਈ ਜਸਬੀਰ ਸਿੰਘ ਕਵੀਸ਼ਰ ਧਰਮ ਪ੍ਰਚਾਰ ਕਮੇਟੀ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media