ਨਵੀਂ ਦਿੱਲੀ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਹਰਿਆਣਾ ਦੇ ਕੈਂਥਲ ਵਿਖੇ ਸਿੱਖ ਪਰਿਵਾਰਾਂ ’ਤੇ ਹੋਏ ਹਮਲੇ ਦੇ ਪੀੜਿਤ ਪਰਿਵਾਰਾਂ ਦੀ ਮਦਦ ਲਈ
ਅੱਗੇ ਆਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਕੈਂਥਲ ਹਾਦਸੇ ਦਾ ਖੁੱਦ ਜਾ ਕੇ ਮੁਆਇਨਾ ਕੀਤਾ ਅਤੇ ਪੀੜਿਤਾਂ ਨੂੰ ਮਦਤਦ ਦਾ ਭਰੋਸਾ ਦਿੱਤਾ।ਉਸੇ ਕੜੀ ਵਿੱਚ ਦਿੱਲੀ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਹਾਦਸੇ ਵਿੱਚ ਸ਼ਹੀਦ ਹੋਏ ਸਿੱਖ ਸ਼ਮਸ਼ੇਰ ਸਿੰਘ ਦੇ ਪਰਿਵਾਰ ਨੂੰ 1 ਲੱਖ ਦਾ ਚੈਕ ਭੇਂਟ ਕੀਤਾ ਤੇ 10 ਜ਼ਖਮੀ ਲੋਕਾਂ ਨੂੰ 10-10 ਹਜ਼ਾਰ ਦੇ ਚੈਕ ਵੰਡੇ।ਬੀਬੀ ਰਣਜੀਤ ਕੌਰ ਨੇ ਕਿਹਾ ਕਿ ਦਿਂੱਲੀ ਕਮੇਟੀ ਹਮੇਸ਼ਾਂ ਦਿੱਲੀ ਅਤੇ ਦਿੱਲੀ ਤੋਂ ਬਾਹਰ ਵਸਦੇ ਸਿੱਖ ਪਰਿਵਾਰਾਂ ਦੇ ਨਾਲ ਖੜੀ ਹੈ ਤੇ ਸਿੱਖਾਂ ਦੇ ਹੱਕਾਂ ਲਈ ਹਮੇਸ਼ਾ ਲੜਦੀ ਆਈ ਹੈ।ਉਹਨਾਂ ਨੇ ਹਰਿਆਣਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਘੱਟਗਿਣਤੀ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਅਤੇ ਜਿਹੜੇ ਇਸ ਤਰ੍ਹਾਂ ਦੀ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਵੀ ਕਰਨੀ ਚਾਹੀਦੀ ਹੈ।ਜਿਸ ਨਾਲ ਭਵਿੱਖ ਵਿੱਚ ਇਸ ਤਰ੍ਹਾਂ ਦੀ ਘਟਨਾਵਾਂ ਤੇ ਲਗਾਮ ਲਗ ਸਕੇ। ਕੈਂਥਲ ਦੇ ਸਿੱਖ ਪਰਿਵਾਰਾਂ ਵੱਲੋਂ ਬੀਬੀ ਰਣਜੀਤ ਕੌਰ ਸਹਿਤ ਸਮੁੱਚੀ ਦਿੱਲੀ ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਸਾਨੂੰ ਮਾਣ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਤੇ ਉਹਨਾਂ ਦੀ ਟੀਮ ਨੇ ਘਟਨਾ ਦਾ ਪਤਾ ਲੱਗਦੇ ਹੀ ਤੁਰੰਤ ਪ੍ਰਸ਼ਾਸਨ ਨਾਲ ਗੱਲ ਕੀਤੀ ਅਤੇ ਸਾਡੀ ਮਦਦ ਕਰਨ ਲਈ ਇੱਥੇ ਪਹੁੰਚੇ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media