ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਿਛਲੇ ਦਿਨੀਂ ਬਲਵਿੰਦਰ ਸਿੰਘ ਜੋੜਾ ਸਿੰਘਾ ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਸਤਿਕਾਰਯੋਗ ਪਿਤਾ ਮਹਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਪੁਰ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਉਚੇ-ਸੁੱਚੇ ਜੀਵਨ, ਮਿੱਠ ਬੋਲੜੇ, ਸਾਧੂ ਸੁਭਾਅ ਅਤੇ ਧਾਰਮਿਕ ਬਿਰਤੀ ਦੇ ਮਾਲਕ ਸਨ।ਉਨ੍ਹਾਂ ਨੇ ਆਪਣਾ ਸਾਰਾ ਜੀਵਨ ਅਕਾਲ ਪੁਰਖ ਦੀ ਭੈ-ਭਾਵਨੀ ਵਿਚ ਰਹਿੰਦਿਆਂ ਗੁਰਮਤਿ ਅਨੁਸਾਰ ਲੋਕ ਭਲਾਈ ਦੀ ਸੇਵਾ ਕਰਦਿਆਂ ਬਤੀਤ ਕੀਤਾ।ਉਨ੍ਹਾਂ ਦੀ ਅੰਤਿਮ ਅਰਦਾਸ 03-04-2019 ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਜੌੜਾਸਿੰਘਾਂ, ਡੇਰਾ ਬਾਬਾ ਨਾਨਕ ਰੋਡ ਨੇੜੇ ਬਟਾਲਾ (ਗੁਰਦਾਸਪੁਰ) ਵਿਖੇ ਦੁਪਹਿਰ 12 ਤੋਂ 2 ਵਜੇ ਤੀਕ ਹੋਵੇਗੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …