Tuesday, September 29, 2026

ਕਰਜ਼ੇ ਨੇ ਨਿਗਲਿਆ ਇਕ ਹੋਰ ਕਿਸਾਨ

ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਕਰਜ਼ੇ ਦੀ ਮਾਰ ਹੇਠ ਆਏ ਕਿਸਾਨ ਜੋਗਿੰਦਰ ਸਿੰਘ ਸਮਾਘ  ਨੇ ਫਾਹਾ ਲੈ ਕੇ ਆਤਮ ਹੱਤਿਆ ਕਰ PUNJ0204201904ਲਈ ਹੈ।ਪਿੰਡ ਸਤੀਪੁਰਾ ਦੇ ਸਰਪੰਚ ਸੁਖਵਿੰਦਰ ਸਿੰਘ ਚਹਿਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੱਤੀ ਰੰਧਾਵਾ ਦੇ 55 ਸਾਲਾ ਜੋਗਿੰਦਰ ਸਿੰਘ ਸਮਾਘ ਪੁੱਤਰ ਕਿਸ਼ਨ ਸਿੰਘ ਦੀ 6 ਏਕੜ ਜ਼ਮੀਨ ਸੀ।ਉਸ ਉਪਰ ਓਰੀਐਂਟਲ ਬੈਂਕ ਆਫ ਕਾਮਰਸ ਦਾ ਤਿੰਨ ਲੱਖ ਰੁਪਏ ਕੋਆਪਰੇਟਿਵ ਸੁਸਾਇਟੀ ਦਾ 2 ਲੱਖ ਅਤੇ ਆੜ੍ਹਤੀਆਂ ਦਾ ਵੀ 20 ਲੱਖ ਦਾ ਕਰਜ਼ਾ ਲਿਆ ਹੋਇਆ ਸੀ।ਅੱਜ ਸਵੇਰੇ ਚਾਰ ਵਜੇ ਦੇ ਕਰੀਬ ਬਿਨਾਂ ਦੱਸੇ ਘਰੋਂ ਚਲਾ ਗਿਆ।ਥੋੜ੍ਹੇ ਸਮੇਂ ਬਾਅਦ ਉਸ ਦੀ ਲਾਸ਼ ਘਰ ਦੇ ਪਸ਼ੂਆਂ ਵਾਲੇ ਬਰਾਂਡੇ ਵਿੱਚ ਲੋਹੇ ਦੀ ਪਾਈਪ ਨਾਲ ਲਟਕਦੀ ਮਿਲੀ।ਸਰਪੰਚ ਸੁਖਵਿੰਦਰ ਸਿੰਘ ਚਹਿਲ ਨੇ ਕਿਹਾ ਕਿ ਜੋਗਿੰਦਰ ਸਿੰਘ ਵਲੋਂ ਜ਼ਮੀਨ `ਤੇ ਲਏ ਸਰਕਾਰੀ ਕਰਜ਼ੇ `ਤੇ ਵੀ ਕੋਈ ਮੁਆਫ਼ੀ ਨਹੀਂ ਆਈ ਸੀ।ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹੀ ਸ਼ਾਇਦ ਉਸ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।ਥਾਣਾ ਲੌਂਗੋਵਾਲ ਦੇ ਮੁੱਖੀ ਬਲਵੰਤ ਸਿੰਘ ਨੇ ਦੱਸਿਆ ਹੈ ਕਿ ਇਸ ਮਾਮਲੇ ਸਬੰਧੀ 174 ਦੀ ਕਾਰਵਾਈ ਅੰਜ਼ਾਮ `ਚ ਲਿਆਂਦੀ ਗਈ ਹੈ ।
 

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply