Tuesday, July 7, 2026

ਸਰਕਾਰੀ ਪ੍ਰਾਇਮਰੀ ਸਕੂਲ ਮੰਡੇਰ ਕਲਾਂ ਦਾ ਸਾਲਾਨਾ ਸਮਾਗਮ ਆਯੋਜਿਤ

ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਮੰਡੇਰ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਸਾਲਾਨਾ ਸਮਾਗਮ ਆਯੋਜਿਤ PUNJ0204201905ਕੀਤਾ ਗਿਆ।ਇਸ ਸਮੇਂ ਸਕੂਲ ਦੇ ਬੱਚਿਆਂ ਦਰਮਿਆਨ ਗੀਤ, ਲੇਖ ਤੇ ਚਾਰਟ ਮੁਕਾਬਲੇ ਕਰਵਾਏ ਗਏ।ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਸਕੂਲ ਦੇ ਇੰਚਾਰਜ ਮਾਸਟਰ ਸਿਕੰਦਰ ਖੰਨਾ, ਸਰਪੰਚ ਸੁਖਦੀਪ ਸਿੰਘ ਹੈਪੀ ਅਤੇ ਪੰਚਾਇਤ ਮੈਂਬਰਾਂ ਵਲੋਂ ਇਨਾਮ ਤਕਸੀਮ ਕੀਤੇ ਗਏ।ਪੰਚਾਇਤ ਵਲੋਂ ਸਕੂਲ ਦੇ ਸਟਾਫ਼ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਕੁਲਵੀਰ ਸਿੰਘ, ਰਾਜਦੀਪ ਕੌਰ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਕਰਮਜੀਤ ਕੌਰ, ਮਨਿੰਦਰ ਕੌਰ, ਸਰਬਜੀਤ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ ।
 

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply