Wednesday, August 12, 2026

ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦਾ ਨਤੀਜਿਆਂ `ਚ ਰਿਹਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ PUNJ0204201912ਪ੍ਰੀਖਿਆ ’ਚ ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਮਾਤਾ-ਪਿਤਾ ਅਤੇ ਕਾਲਜ ਦਾ ਨਾਮ  ਰੌਸ਼ਨ ਕੀਤਾ।’ਵਰਸਿਟੀ ਵਲੋਂ ਲਈ ਗਈ ਐਲ.ਐਲ.ਬੀ (3 ਸਾਲਾ ਕੋਰਸ) ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਦੇ ਘੋਸ਼ਿਤ ਨਤੀਜ਼ਿਆਂ ’ਚ ਕਾਲਜ ਦੀ ਵਿਦਿਆਰਥਣ ਆਂਚਲ ਵਧਵਾ ਨੇ 355 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਦੂਸਰਾ ਸਥਾਨ ਹਾਸਲ ਕੀਤਾ।ਜਦ ਕਿ ਬੀ.ਏ ਐਲ.ਐਲ.ਬੀ. (5 ਸਾਲਾ ਕੋਰਸ) ਸਮੈਸਟਰ ਪਹਿਲਾਂ ਦੇ ਵਿਦਿਆਰਥੀ ਲਕਸ਼ਿਆ ਨੇ 430 ਅੰਕਾਂ ਨਾਲ ’ਵਰਸਿਟੀ ’ਚੋਂ ਤੀਜਾ ਸਥਾਨ ਹਾਸਲ ਕੀਤਾ।
    ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜਾ ਹਾਸਲ ਕਰਨ ’ਤੇ ਮੁਬਾਰਕਬਾਦ ਦਿੱਤੀ ਅਤੇ ਆਪਣੇ ਦਫ਼ਤਰ ਵਿਖੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।ਉਨ੍ਹਾਂ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ `ਚ ਹੋਰ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
    ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਪ੍ਰੋ: ਜਸਕਿਰਨਬੀਰ ਕੌਰ, ਪ੍ਰੋ: ਰਾਸ਼ੀਮਾ ਚੰਗੋਤਰਾ, ਡਾ. ਦਿਵਿਯਾ ਸ਼ਰਮਾ, ਡਾ. ਪੂਰਨਿਮਾ ਖੰਨਾ, ਪ੍ਰੋ: ਮੋਹਿਤ ਸੈਣੀ, ਪ੍ਰੋ: ਸੁਖਮਨਪ੍ਰੀਤ ਕੌਰ, ਪ੍ਰੋ: ਨਤਾਸ਼ਾ ਮਹਾਜਨ, ਪ੍ਰੋ: ਮਨਜਿੰਦਰ ਕੌਰ, ਪ੍ਰੋ: ਸਤਿੰਦਰ ਕੌਰ, ਪ੍ਰੋ: ਪ੍ਰੀਤਇੰਦਰ ਕੌਰ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply