ਭੀਖੀ/ਮਾਨਸਾ, 3 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਿਸ ਅਪਨੀਤ ਰਿਆਤ ਦੇ ਦਿਸ਼ਾ ਨਿਰਦੇਸ਼ਾਂ ਹੇਠ
ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ-ਕਮ-ਨੋਡਲ ਅਫ਼ਸਰ ਦਿਨੇਸ਼ ਵਸ਼ਿਸ਼ਟ ਦੀ ਅਗਵਾਈ ਵਿਚ ਸਵੀਪ ਪ੍ਰੋਗਰਾਮ ਤਹਿਤ ਨਾਗਰਿਕਾਂ ਨੂੰ ਵੋਟ ਬਣਵਾਉਣ ਅਤੇ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਸਵੀਪ ਟੀਮ ਵਲੋਂ ਬੱਪੀਆਣਾ, ਖਿੱਲਣ, ਫਫੜੇ ਭਾਈ ਕੇ, ਦਲੇਲ ਸਿੰਘ ਵਾਲਾ ਅਤੇ ਮੂਲਾ ਸਿੰਘ ਵਾਲਾ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਨਾਗਰਿਕਾਂ ਨੂੰ ਵੋਟ ਬਣਵਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋ ਯਕੀਨੀ ਬਣਾਉਣ ਲਈ ਪ੍ਰੇਰਿਆ ਗਿਆ।ਵੋਟਰ ਜਾਗਰੂਕਤਾ ਮੁਹਿੰਮ ਤਹਿਤ ਲਗਾਤਾਰ ਕੀਤੇ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਅਧੀਨ ਲੋਕਾਂ ਵਲੋਂ ਵੀ ਚੰਗਾ ਹੁੰਗਾਰਾ ਦਿੱਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਸਵੀਪ ਪ੍ਰੋਗਰਾਮ ਤਹਿਤ ਪਿੰਡ ਲੋਹਗੜ੍ਹ ਬਲਾਕ ਸਰਦੂਲਗੜ੍ਹ, ਪਿੰਡ ਘਰਾਂਗਣਾਂ ਬਲਾਕ ਝੁਨੀਰ ਵਿਖੇ ਵੱਖ-ਵੱਖ ਜਾਗਰੂਕਤਾ ਸੈਮੀਨਾਰਾਂ ਅਤੇ ਕੈਂਪਾਂ ਦਾ ਆਯੋਜਨ ਕੀਤਾ ਗਿਆ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media