Monday, June 30, 2025
Breaking News

‘ਸ਼ਨੀਵਾਰ ਸ਼੍ਰਮਦਾਨ ਮਿਸ਼ਨ’ ਦੇ ਦੂਜੇ ਹਫਤੇ ਵੀ ਸ਼ਹਿਰ ਦੀ ਕੀਤੀ ਸਫ਼ਾਈ

ਭੀਖੀ/ਮਾਨਸਾ, 3 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲਾ ਪ੍ਰਸ਼ਾਸ਼ਨ ਵਲੋਂ ਚਲਾਏ ਗਏ ‘ਸ਼ਨੀਵਾਰ ਸ਼੍ਰਮਦਾਨ ਮਿਸ਼ਨ’ ਦੇ ਦੂਜੇ ਹਫਤੇ ਤੜਕਸਾਰ ਹੀ PUNJ0304201903ਜ਼ਿਲਾ ਪ੍ਰਸ਼ਾਸ਼ਨ ਦੇ ਉਚ ਅਧਿਕਾਰੀਆਂ ਨੇ ਸਰਕਾਰੀ ਕਰਮਚਾਰੀਆਂ ਨਾਲ ਮਿਲ ਕੇ ਸਫ਼ਾਈ ਮੁਹਿੰਮ ਜਾਰੀ ਰੱਖੀ।ਜਿਸ ਵਿਚ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਰੇਲਵੇ ਫਾਟਕ ਤੋਂ ਥਾਣਾ ਸਿਟੀ ਸਟੇਸ਼ਨ ਵਾਲੇ ਏਰੀਏ ਦੀ ਸਫਾਈ ਕੀਤੀ।ਕੂੜਾ ਇਕੱਠਾ ਕਰਨ ਲਈ ਬੈਗ, ਝਾੜੂ, ਰੇਹੜੀਆਂ, ਟਰਾਲੀਆਂ ਅਤੇ ਹੋਰ ਲੋੜੀਂਦਾ ਸਮਾਨ ਮਿਊਂਸਪਲ ਕਾਊਂਸਲ ਵਲੋਂ ਮੁਹੱਈਆ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਵਲੋਂ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫ਼ਾਫੇ ਨਾ ਵਰਤਣ ਦੀ ਹਦਾਇਤ ਕੀਤੀ ਗਈ ਅਤੇ ਨਾਲ ਹੀ ਨਜਾਇਜ਼ ਕਬਜ਼ੇ ਹਟਾਉਣ ਲਈ ਵੀ ਕਿਹਾ ਗਿਆ।
           ਇਸ ਮੌਕੇ ਸਹਾਇਕ ਕਮਿਸ਼ਨਰ ਨਵਦੀਪ ਕੁਮਾਰ, ਐਸ.ਡੀ.ਐਮ ਮਾਨਸਾ ਅਭਿਜੀਤ ਕਪਲਿਸ਼, ਐਸ.ਡੀ.ਐਮ ਸਰਦੂਲਗੜ ਲਤੀਫ ਅਹਿਮਦ, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਦਿਨੇਸ਼ ਵਸ਼ਿਸ਼ਟ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …

Leave a Reply