Monday, July 6, 2026

ਉਪ ਰਾਸ਼ਟਰਪਤੀ ਜਲਿਆਂਵਾਲਾ ਬਾਗ ਸ਼ਤਾਬਦੀ ਸਮਾਰੋਹ `ਚ ਹੋਣਗੇ ਸ਼ਾਮਲ

ਕੇਂਦਰੀ ਟੀਮ ਤੇ.ਸੀ ਵੱਲੋਂ ਸ਼ਤਾਬਦੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੇਂਦਰ ਸਰਕਾਰ ਤੋਂ ਆਈ ਹੋਈ ਪੁਰਾਤਤਵ ਵਿਭਾਗ ਦੀ ਟੀਮ ਜਿਸ ਦੀ ਅਗਵਾਈ ਸ੍ਰੀਮਤੀ ਉਸ਼ਾ ਸ਼ਰਮਾ PUNJ0304201904ਡਾਇਰੈਕਟਰ ਜਨਰਲ ਪੁਰਾਤਤਵ ਵਿਭਾਗ ਨਵੀਂ ਦਿੱਲੀ ਵੱਲੋਂ ਕੀਤੀ ਗਈ ਨੇ 13 ਅਪ੍ਰੈਲ ਨੂੰ ਜਲਿਆਂਵਾਲਾ ਬਾਗ ਵਿਖੇ ਮਨਾਏ ਜਾਣ ਵਾਲੇ ਸ਼ਤਾਬਦੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ।ਮੀਟਿੰਗ `ਚ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ, ਜੇ.ਐਸ ਓਬਰਾਏ ਡੀ.ਆਈ.ਜੀ ਬੀ.ਐਫ.ਐਫ, ਮਹਿਪਾਲ ਯਾਦਵ ਆਈ.ਜੀ ਬੀ.ਐਫ.ਐਫ, ਕਮਿਸ਼ਨਰ ਨਗਰ ਨਿਗਮ ਹਰਬੀਰ ਸਿੰਘ, ਐਸ.ਡੀ.ਐਮ ਅੰਮ੍ਰਿਤਸਰ-2 ਵਿਕਾਸ ਹੀਰਾ, ਐਸ.ਡੀ.ਐਮ ਅੰਮ੍ਰਿਤਸਰ-1 ਸ਼ਿਵਰਾਜ ਸਿੰਘ ਬੱਲ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਲਕਾ ਕਾਲੀਆ, ਏ.ਡੀ.ਸੀ.ਪੀ ਸਰਤਾਜ ਸਿੰਘ ਚਾਹਲ, ਸੁਪਰਡੈਂਟ ਪੁਰਾਤਤਵ ਵਿਭਾਗ ਚੰਡੀਗੜ੍ਹ ਜੁਲਫਕਾਰ ਅਲੀ, ਡਿਪਟੀ ਸੁਪਰਡੈਂਟ ਵੀ.ਐਸ ਰਾਵਤ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
     ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਉਸ਼ਾ ਸ਼ਰਮਾ ਨੇ ਦੱਸਿਆ ਕਿ ਜਲਿਆਂਵਾਲਾ ਬਾਗ ਦੇ ਸ਼ਤਾਬਦੀ ਸਮਾਰੋਹ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਵੈਂਕਇਆ ਨਾਇਡੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ 12 ਅਪ੍ਰੈਲ ਨੂੰ ਸ਼ਹੀਦਾਂ ਦੀ ਯਾਦ ਵਿੱਚ ਇਕ ਕੈਂਡਲ ਮਾਰਚ ਜਲਿਆਂਵਾਲਾ ਬਾਗ ਤੋਂ ਟਾਊਨ ਹਾਲ ਤੱਕ ਕੱਢਿਆ ਜਾਵੇਗਾ ਅਤੇ 13 ਅਪ੍ਰੈਲ ਨੂੰ ਉਪ ਰਾਸ਼ਟਰਪਤੀ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੁੰ ਸ਼ਰਧਾਂਜਲੀ ਅਰਪਿਤ ਕਰਨਗੇ।
     ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਤਾਬਦੀ ਸਮਾਰੋਹ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਅੱਜ ਪੁਰਾਤਤਵ ਵਿਭਾਗ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਜਲਿਆਂਵਾਲਾ ਬਾਗ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ ਕੇਂਦਰ ਸਰਕਾਰ ਵੱਲੋਂ ਇਕ ਡਾਕ ਟਿਕਟ ਵੀ ਜਾਰੀ ਕੀਤੀ ਜਾਵੇਗੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply