Sunday, July 27, 2025
Breaking News

ਗੁਰੂ ਨਾਨਕ ਪੁਰਾ ਵਿਖੇ ਰੈਲੀ ਕੱਢ ਕੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲਾ ਚੋਣ ਅਫ਼ਸਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ PUNJ0304201906ਢਿਲੋ ਵਲੋਂ ਜ਼ਿਲੇ ਵਿੱਚ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ਜਾਗਰੂਕ ਕਰਨ ਬਾਰੇ ਚਲਾਈ ਜਾ ਰਹੀ ਸਵੀਪ ਮੁਹਿੰਮ ਪੂਰੇ ਜ਼ੋਰਾਂ `ਤੇ ਚੱਲ ਰਹੀ ਹੈ।ਇਸੇ ਮੁਹਿੰਮ ਤਹਿਤ ਸ਼੍ਰੀਮਤੀ ਮੀਨਾ ਦੇਵੀ ਸੀ.ਡੀ.ਪੀ.ਓ ਵਲੋ ਗੁਰੂ ਨਾਨਕ ਪੁਰਾ ਵਿਖੇ ਆਂਗਨਵਾੜੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਦੀ ਸਹਾਇਤਾ ਨਾਲ ਇਕ ਰੈਲੀ ਕੱਢੀ ਗਈ।ਰੈਲੀ ਦੌਰਾਨ ਇਲਾਕੇ ਦੇ ਲੋਕਾਂ ਨੂੰ ਵੋਟ ਦੀ ਅਹਿਮੀਅਤ ਬਾਰੇ ਦੱਸਿਆ ਗਿਆ।
                ਸ਼੍ਰੀਮਤੀ ਮੀਨਾ ਦੇਵੀ ਨੇ ਦੱਸਆ ਕਿ ਸਾਡੇ ਸੰਵਿਧਾਨ ਨੇ ਹਰ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਨੂੰ ਵੋਟ ਦਾ ਅਧਿਕਾਰ ਦਿੱਤਾ ਹੈ ਅਤੇ ਇਹ ਸਾਡਾ ਫਰਜ ਹੈ ਕਿ ਅਸੀਂ ਚੋਣਾਂ ਵੇਲੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੀਏ। ਉਨਾਂ ਕਿਹਾ ਕਿ ਹਰ ਵੋਟਰ ਨੂੰ ਆਪਣੀ ਵੋਟ ਸਹੀ ਉਮੀਦਵਾਰ ਨੂੰ ਬਿਨਾਂ ਕਿਸੇ ਡਰ-ਭੈਅ ਜਾਂ ਲਾਲਚ ਦੇ ਪਾਉਣੀ ਚਾਹੀਦੀ ਹੈ।ਉਨਾਂ ਕਿਹਾ ਕਿ ਜੇਕਰ ਹਰ ਵੋਟਰ ਆਪਣੀ ਜਿੰਮੇਵਾਰੀ ਸਮਝਦਾ ਹੋਇਆ ਆਪਣੀ ਵੋਟ ਪਾਵੇਗਾ ਤਾਂ ਸਾਡਾ ਲੋਕਤੰਤਰ ਹੋਰ ਵੀ ਮਜਬੂਤ ਹੋਵੇਗਾ।
            ਸੀ.ਡੀ.ਪੀ.ਓ ਨੇ ਲੋਕਾ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ।ਉਨਾਂ ਕਿਹਾ ਕਿ ਜਿਥੇ ਖੁਦ ਆਪਣੀ ਵੋਟ ਪਾਉਣ ਉਥੇ ਉਹ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਕੇ-ਸਬੰਧੀਆਂ ਨੂੰ ਵੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ। ਰੈਲੀ ਦੋਰਾਨ ਲੋਕਾਂ ਤੇ ਆਗਨਵਾੜੀ ਵਰਕਰਾਂ ਵਲੋ ਆਪਣੇ ਹੱਥਾਂ ਵਿਚ ਵੋਟਾ ਦੀ ਅਹਿਮੀਅਤ ਨੂੰ ਦਰਸਾਉਦੀਆ ਤਖਤੀਆਂ ਵੀ ਫੜੀਆਂ ਹੋਈਆ ਸਨ।
 

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply