ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਪਿੰਡਾਂ ਵਿਚ ਘੱਟ ਰਹੇ ਲਿੰਗ ਅਨੁਪਾਤ ਨੂੰ ਬਰਾਬਰ ਕਰਨ ਤੇ ਲੜਕੀਆਂ ਦੀ ਜਨਮ ਦਰ ਨੂੰ ਉਚਾ ਕਰਨ
ਲਈ ਜਿਲ੍ਹਾ ਪ੍ਰੋਗਰਾਮ ਅਫਸਰ ਤੇ ਬਾਲ ਵਿਕਾਸ ਪ੍ਰੌਜੈਕਟ ਅਫਸਰ (ਵੇਰਕਾ) ਰੋਮੀ ਰਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਵਡਾਲਾ ਭਿੱਟੇਵੱਡ ਰਾਮਤੀਰਥ ਰੋਡ ਵਿਖੇ ਮੈਗਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਸੈਕਸਰੈਟੋ ਵਿਚ ਸੁਧਾਰ ਕਰਨਾ ਸੀ।ਜਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਤੇ ਨਵਜੰਮੀਆਂ ਧੀਆਂ ਨੂੰ ਉਨ੍ਹਾਂ ਦੀਆਂ ਮਾਵਾਂ ਸਮੇਤ ਉਚੇਚੇ ਤੋਰ `ਤੇ ਸਨਮਾਨਿਤ ਕੀਤਾ ਗਿਆ।ਜਿਲਾ ਪੱਧਰ `ਤੇ ‘ਬੇਟੀ ਬਚਾਓ ਬੇਟੀ ਪੜਾਓ’ ਮੈਗਾ ਕੈਂਪ ਦੌਰਾਨ ਰੋਮੀ ਰਮਨਜੀਤ ਸਿੰਘ ਨੇ ਕਿਹਾ ਕਿ ਧੀਆਂ ਦੇ ਜਨਮ ਅਧਿਕਾਰ ਤੇ ਉਨ੍ਹਾਂ ਦੇ ਹੱਕਾਂ ਅਧਿਕਾਰਾਂ ਖਾਤਿਰ ਲੱੜਣਾ ਹਰੇਕ ਸਰਕਾਰੀ ਤੇ ਗੈਰ ਸਰਕਾਰੀ ਸਮਾਜ ਸੇਵੀ ਸੰਸਥਾਂ ਦਾ ਫਰਜ ਹੈ।ਸਰਕਾਰ ਦੇ ਇਸ ਪ੍ਰੋਜੈਕਟ ਵਿਚ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਹਮਖਿਆਲੀ ਸੰਸਥਾਵਾਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ।
ਇਸ ਮੌਕੇ ਸਿਹਤ ਵਿਭਾਗ ਵਲੋਂ ਡਾ. ਰਜਿੰਦਰਪਾਲ ਕੌਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹਰਜੀਤ ਸਿੰਘ, ਅਵਨੀਤ ਲਿਖਾਰੀ, ਜਿਲਾ ਬਾਲ ਸੁਰੱਖਿਆ ਯੂਨਿਟ ਵਲੋਂ ਬਲਵਿੰਦਰ ਸਿੰਘ ਸੁਪਰਵਾਈਜਰ ਵੇਰਕਾ, ਕੰਵਲਜੀਤ ਕੌਰ, ਅਵਨੀਤ ਕੌਰ, ਲਖਵਿੰਦਰ ਕੌਰ ਆਦਿ ਵਿਸ਼ੇਸ਼ ਤੋਰ ਹਾਜਰ ਹੋਏ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media