ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਗਤਕਾ ਅਖਾੜਾ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਸੇਵਕ ਜਥਾ ਇਸ਼ਨਾਨ ਦੇ ਬੱਚਿਆਂ ਵਲੋਂ ਵਲੋਂ
ਉਸਤਾਦ ਕਮਲਪ੍ਰੀਤ ਸਿੰਘ ਨੂੰ ਸਿਰੋਪਾਓ ਤੇ ਤਲਵਾਰ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਸਥਾ ਦੀ ਪੀ.ਆਰ.ਓ ਮਨਜੀਤ ਕੌਰ ਨੇ ਦੱਸਿਆ ਕਿ ਜਥੇ ਵਲੋਂ ਹੁਣ ਤੱਕ 3000 ਤੋਂ ਜਿਆਦਾ ਬੱਚਿਆਂ ਨੂੰ ਸ਼ਸਤਰ ਵਿਦਿਆ ਦਿੱਤੀ ਜਾ ਰਹੀ ਹੈ।ਉਨਾਂ ਕਿਹਾ ਕਿ ਜਥੇ ਦੀ ਡਰੰਮਾਂ ਵਾਲਾ ਬਾਜ਼ਾਰ ਬਰਾਂਚ `ਚ ਸੰਸਥਾ ਦੇ ਪ੍ਰਧਾਨ ਸੁਖਵੰਤ ਸਿੰਘ ਬਿੱਟੂ ਤੇ ਉਨਾਂ ਦੇ ਸਪੁੱਤਰ ਕਮਲਪ੍ਰੀਤ ਸਿੰਘ ਲੜਕਿਆਂ ਦੇ ਨਾਲ-ਨਾਲ ਲੜਕੀਆਂ ਨੂੰ ਵੀ ਗਤਕੇ ਦੀ ਟਰੇਨਿੰਗ ਦੇ ਰਹੇ ਹਨ।ਇਸ ਮੌਕੇ ਦਿਲਪ੍ਰੀਤ ਸਿੰਘ, ਰਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਵਰੁਣਪ੍ਰੀਤ ਸਿੰਘ, ਬਲਜੀਤ ਸਿੰਘ, ਗਗਨ, ਮਨਪ੍ਰੀਤ ਕੌਰ, ਮਨਜੀਤ ਕੌਰ, ਤਰੁਣਦੀਪ ਕੌਰ, ਜਸਮੀਤ ਕੌਰ, ਅਮਰਪ੍ਰੀਤ ਆਦਿ ਹਾਜ਼ਰ ਸਨ ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media