ਥੋਬਾ, 10 ਸਤੰਬਰ (ਸੁਰਿੰਦਰਪਾਲ ਸਿੰਘ) – ਪਿਛਲੇ ਕਈ ਸਾਲਾਂ ਤੋਂ ਨਿਗੂਣੀ ਤਨਖਾਹ ਤੇ ਕੰੰਮ ਕਰਦੇ ਆ ਰਹੇ ਰੂਰਲ ਵੈਟਨਰੀ ਫਾਰਮਸਿਟ ਯੂਨੀਅਨ ਵੱਲ੍ਹੋ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੇਂਡੂ ਵਿਕਾਸ ਭਵਨ ਮੁਹਾਲੀ ਵਿਖੇ ਮਰਨ ਵਰਤ ਤੇ ਬੈਠੇ ਜਿਲ੍ਹਾਂ ਮੋਗਾ ਦੇ ਫਾਰਮਸਿਟ ਸਾਥੀ ਰੁਪਿੰਦਰ ਸਿੰਘ ਦਾ ਮਰਨ ਵਰਤ ਅੱਜ ਅਠ੍ਹਵੇ ਦਿਨ ਵਿੱਚ ਪਹੁੰਚ ਚੁੱਕਾ ਯੂਨੀਅਨ ਦੇ ਪ੍ਰਧਾਨ ਕਵਲਦੀਪ ਸਿੰਘ ਕੰਗ ਤੇ ਗੁਰਵਿੰਦਰ ਸਿੰਘ ਰਿਆੜ ਨੇ ਇਥੇ ਇੱਕ ਭਾਰੀ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਰ ਮਰਨ ਵਰਤ ਤੇ ਬੈਠੇ ਸਾਥੀ ਦਾ ਕੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਪੰਜਾਬ ਸਰਕਾਰ ਇਸ ਦੀ ਜਿੰਮੇਵਾਰ ਹੋਵੇਗੀ। ਆਗੂਆਂ ਨੇ ਆਪਣੇ ਸਾਥੀਆਂ ਨੂੰ ਇਸ ਸੰਘਰਸ਼ ਨੂੰ ਹੋਰ ਤੇਜ ਕਰਨ ਦੀ ਅਪੀਲ ਕੀਤੀ ਤੇ ਪੰਜਾਬ ਰੂਰਲ ਵੈਟਨਰੀ ਅਫਸਰ ਯੂਨੀਅਨ ਵੱਲ੍ਹੋਂ ਦਿੱਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕੀਤਾ। ਇਸ ਮੌਕੇ ਹਰਪ੍ਰੀਤ ਚੋਹਾਨ, ਕਾਬਲ ਸਿੰਘ ਥੋਬਾ, ਸਤਨਾਮ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਯੂਨੀਅਨ ਆਗੂ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …