Thursday, July 9, 2026

ਅਧਿਆਤਮਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਨੂੰ ਧਿਆਨ `ਚ ਰੱਖਿਆ ਜਾਵੇ -ਦੀਨਪੁਰ

Manger Jaswinder Singhਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਵਿਚ ਤਿੰਨ ਲੜਕੀਆਂ ਵੱਲੋਂ ਵੀਡੀਓ ਬਣਾਉਣ ਮਗਰੋਂ ਟਿਕ ਟੋਕ ਦੁਆਰਾ ਗਾਣੇ ਨਾਲ ਜੋੜ ਕੇ ਸੋਸ਼ਲ ਮੀਡੀਆ ’ਤੇ ਫੈਲਾਉਣਾ ਠੀਕ ਨਹੀਂ ਹੈ ਅਤੇ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਇਥੋਂ ਦੀ ਪਾਵਨ ਮਰਯਾਦਾ ਦਾ ਖ਼ਿਆਲ ਰੱਖਣਾ ਚਾਹੀਦਾ ਹੈ।ਇਹ ਪ੍ਰਗਟਾਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਕੀਤਾ ਹੈ।ਉਨ੍ਹਾਂ ਆਖਿਆ ਕਿ ਅੱਜਕੱਲ੍ਹ ਇੰਟਰਨੈੱਟ ਦੇ ਮਾਧਿਅਮ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਕੁੱਝ ਲੋਕ ਪਰਕਰਮਾਂ ਵਿਚ ਚੱਲਦਿਆਂ ਚੱਲਦਿਆਂ ਮਰਯਾਦਾ ਨੂੰ ਅੱਖੋਂ ਉਹਲੇ ਕਰਦਿਆਂ ਗਾਣੇ ਐਡਿਟ ਕਰਕੇ ਵਿਵਾਦਤ ਵੀਡੀਓ ਸੋਸ਼ਲ ਮੀਡੀਆ ’ਤੇ ਫੈਲਾਅ ਦਿੰਦੇ ਹਨ, ਜਿਸ ਨਾਲ ਸੰਗਤ ਦੀ ਧਾਰਮਿਕ ਭਾਵਨਾ ਨੂੰ ਠੇਸ ਪੁੱਜਦੀ ਹੈ।ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਆਖਿਆ ਕਿ ਪੰਜਾਬ ਸਰਕਾਰ ਨੂੰ ਆਪਣੇ ਸਾਈਬਰ ਕਰਾਈਮ ਵਿਭਾਗ ਰਾਹੀਂ ਅਜਿਹਾ ਕਰਨ ਵਾਲੇ ਲੋਕਾਂ ’ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ ਅਤੇ ਅਜਿਹਾ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।ਦੀਨਪੁਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੇ ਪਾਵਨ ਅਧਿਆਤਮਕ ਅਸਥਾਨ ਹਨ ਅਤੇ ਇਸ ਦੀ ਮਾਣ ਮਰਯਾਦਾ ਨੂੰ ਧਿਆਨ ਵਿਚ ਰੱਖਿਆ ਜਾਵੇ।ਦੀਨਪੁਰ ਨੇ ਇਹ ਅਪੀਲ ਵੀ ਕੀਤੀ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਹੱਤਤਾ ਨੂੰ ਵੇਖਦਿਆਂ ਇਥੇ ਬਣਾਈ ਕਿਸੇ ਵੀ ਤਰ੍ਹਾਂ ਦੀ ਵਿਵਾਦਤ ਵੀਡੀਓ ਨੂੰ ਅੱਗੇ ਫੈਲਾਉਣ ਤੋਂ ਗੁਰੇਜ਼ ਕੀਤਾ ਜਾਵੇ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …

Leave a Reply