Tuesday, May 21, 2024

ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਵਲੋਂ ਪਿੰਡਾਂ ਵਿਚ ਚੋਣ ਮੀਟਿੰਗਾਂ ਜਾਰੀ

ਲੌਂਗੋਵਾਲ, 6 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਵੱਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰਦੇ ਹੋਏ ਲੋਕ PUNJ0604201906ਸਭਾ ਹਲਕਾ ਸੰਗਰੂਰ ਦੇ ਸਰਕਲ ਲੌਂਗੋਵਾਲ ਦੇ ਪਿੰਡਾਂ ਮੰਡੇਰ ਕਲਾਂ, ਤਕੀਪੁਰ, ਸਾਹੋਕੇ, ਮੰਡੇਰ ਖੁਰਦ, ਬੁਗਰਾਂ, ਦੇਸੂਪੁਰਾ ਅਤੇ ਲੋਹਾਖੇੜਾ ਆਦਿ ਵਿੱਚ ਭਰਵੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਇਸ ਵਾਰ ਪਾਰਟੀ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੜੇ ਯੋਜਨਾਬੱਧ ਤਰੀਕੇ ਨਾਲ ਚਲਾਈਆਂ ਜਾ ਰਹੀਆਂ ਹਨ।ਜਿਸ ਵਿਚ ਪਾਰਟੀ ਦੇ ਜਨਰਲ ਸਕੱਤਰ ਜੱਥੇਦਾਰ ਅਮਰੀਕ ਸਿੰਘ ਬੱਲੋਵਾਲ ਅਤੇ ਪਾਰਟੀ ਦੇ ਸੀਨੀਅਰ ਆਗੂ ਸ਼ਾਹਬਾਜ ਸਿੰਘ ਡਸਕਾ ਵਲੋਂ ਪੂਰੇ ਜ਼ੋਰ ਨਾਲ ਅਗਵਾਈ ਕੀਤੀ ਜਾ ਰਹੀ ਹੈ ਇਨ੍ਹਾਂ ਆਗੂਆਂ ਨੇ ਦਸਿਆ ਕਿ ਮੀਟਿੰਗਾਂ ਦੌਰਾਨ ਇਹ ਗੱਲ ਉਭਰ ਕੇ ਸਾਹਮਣੇ ਆ ਰਹੀ ਹੈ ਕਿ ਵੋਟਰ ਇਸ ਵਾਰ ਬਾਕੀ ਪਾਰਟੀਆਂ ਦੇ ਆਗੂਆਂ ਨਾਲੋਂ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਕਾਰਜਕਾਲ ਦੌਰਾਨ ਬਿਨਾਂ ਕਿਸੇ ਵਿਤਕਰੇ ਤੋਂ ਵੰਡੇ ਗਏ ਫੰਡਾਂ ਦੀ ਜਿਥੇ ਪ੍ਰਸ਼ੰਸਾ ਕਰਦੇ ਹਨ ਉਥੇ ਉਨ੍ਹਾਂ ਦਾ ਆਪਣੀ ਪਾਰਟੀ ਅਤੇ ਲੋਕਾਂ ਦੇ ਸਿਧਾਂਤਾਂ ਤੇ ਪੂਰੀ ਤਰ੍ਹਾਂ ਪਹਿਰਾ ਦੇਣਾ ਵੀ ਉਭਰ ਕੇ ਸਾਹਮਣੇ ਆ ਰਿਹਾ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਅਸਰ ਪੂਰੀ ਤਰ੍ਹਾਂ ਲੋਕਾਂ ਦੇ ਮਨਾਂ ਉਪਰ ਅੱਜ ਵੀ ਜਿਉਂ ਦਾ ਤਿਉਂ ਬਰਕਰਾਰ ਹੈ ਅਤੇ ਕਾਂਗਰਸ ਸਰਕਾਰ ਵਲੋਂ ਨਸ਼ੇ ਦੀ ਰੋਕਥਾਮ ਨਾ ਹੋਣਾ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵਲੋਂ ਗ੍ਰਾਂਟਾਂ ਪਿੰਡਾਂ ਵਿੱਚ ਨਹੀਂ ਲਾ ਪਾਉਣਾ ਵੀ ਸਿਮਰਨਜੀਤ ਸਿੰਘ ਮਾਨ ਦੇ ਚੋਣ ਹੁਲਾਰੇ ਵਿਚ ਸਹਾਈ ਹੋ ਰਹੇ ਹਨ।
 ਇਨ੍ਹਾਂ ਮੀਟਿੰਗਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਕਲ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ, ਪ੍ਰੈਸ ਸਕੱਤਰ ਅਮਰਜੀਤ ਸਿੰਘ ਗਿੱਲ, ਜਥੇਦਾਰ ਛੱਜੂ ਸਿੰਘ, ਰਾਜ ਸਿੰਘ, ਸਰਪੰਚ ਸਰਜਾ ਸਿੰਘ, ਆਤਮਾ ਸਿੰਘ ਫ਼ੌਜੀ, ਜਥੇਦਾਰ ਅਨੂਪ ਸਿੰਘ, ਜਥੇਦਾਰ ਮੇਲਾ ਸਿੰਘ, ਦਰਸ਼ਨ ਸਿੰਘ ਖਾਲਸਾ, ਜਗਤਾਰ ਸਿੰਘ, ਜਥੇਦਾਰ ਦਰਸ਼ਨ ਸਿੰਘ, ਯੂਥ ਆਗੂ ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ ਆਦਿ ਭਾਰੀ ਸਹਿਯੋਗ ਦੇ ਰਹੇ ਹਨ।
 

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply