ਲੌਂਗੋਵਾਲ, 6 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਪੰਜਾਬ ਜਮਹੂਰੀ ਗਠਜੋੜ ਦੇ ਸਾਂਝੇ ਉਮੀਦਵਾਰ ਜੱਸੀ ਜਸਰਾਜ
ਆਪਣੀ ਚੋਣ ਮੁਹਿੰਮ ਦੌਰਾਨ ਸਥਾਨਕ ਪੱਤੀ ਸੁਨਾਮੀ ਪਹੁੰਚੇ।ਇੱਥੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਦੇਸ਼ ਦਾ ਕੋਈ ਮੁੱਦਾ ਹੱਲ ਨਹੀਂ ਹੋਇਆ।ਦੇਸ਼ ਵਿੱਚ ਭ੍ਰਿਸ਼ਟਾਚਾਰ ਆਪਣੀ ਚਰਮ ਸੀਮਾ `ਤੇ ਪਹੁੰਚ ਗਿਆ ਹੈ।ਬੇਰੁਜ਼ਗਾਰੀ, ਕਿਸਾਨ ਖ਼ੁਦਕੁਸ਼ੀਆਂ, ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਆਦਿ ਵਿੱਚ ਵਾਧਾ ਹੋ ਰਿਹਾ ਹੈ।ਇਸ ਲਈ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਮੁੱਖ ਮੁੱਦਾ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਰਹੇਗਾ।ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਹਲਕਾ ਸੰਗਰੂਰ ਤੋਂ ਐਮ.ਪੀ ਭਗਵੰਤ ਮਾਨ ਮਾਨ ਬਾਰੇ ਬੋਲਦਿਆਂ ਜੱਸੀ ਨੇ ਕਿਹਾ ਕਿ ਉਨ੍ਹਾਂ ਨੇ 2014 ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦੀ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਨਾ ਕੇਵਲ ਹਲਕਾ ਸੰਗਰੂਰ ਬਲਕਿ ਸਮੁੱਚੇ ਪੰਜਾਬੀਆਂ ਨੂੰ ਗੁਮਰਾਹ ਕੀਤਾ ਹੋਇਆ ਹੈ।ਪੰਜਾਬ ਸਰਕਾਰ `ਤੇ ਵਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ।ਕਿਸਾਨ ਆਤਮ ਹੱਤਿਆਵਾਂ ਕਰ ਰਹੇ ਹਨ ਅਤੇ ਲੋਕ ਦੁਖੀ ਹੋਏ ਪਏ ਹਨ।ਪਰ ਰਾਜਾ ਸਾਹਿਬ ਮਹਿਲਾਂ ਵਿੱਚ ਆਰਾਮ ਫਰਮਾ ਰਹੇ ਹਨ।
ਇਸ ਸਮੇਂ ਬਸਪਾ ਆਗੂ ਡਾ. ਮੱਖਣ ਸਿੰਘ, ਸ਼ੇਰ ਸਿੰਘ ਤੋਲਾਵਾਲ, ਰਾਮ ਸਿੰਘ ਲੌਂਗੋਵਾਲ, ਮੰਗਤ ਸਿੰਘ, ਹਰਬੰਸ ਸਿੰਘ, ਲਾਲ ਸਿੰਘ ਫ਼ੌਜੀ, ਮੁਖ਼ਤਿਆਰ ਸਿੰਘ, ਪਵਿੱਤਰ ਸਿੰਘ, ਚਮਕੌਰ ਸਿੰਘ ਬੀਰ ਅਤੇ ਭਾਰੀ ਗਿਣਤੀ `ਚ ਲੋਕ ਹਾਜ਼ਰ ਸਨ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media