Friday, May 17, 2024

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦੀ ਵੱਡੀ ਲੋੜ – ਐਸ.ਐਚ.ਓ ਸਰਬਜੀਤ ਕੌਰ

ਭੀਖੀ, 6 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਨਸ਼ਿਆਂ ਪ੍ਰਤੀ ਜਾਗਰੂਕਤਾ ਲਈ ਥਾਣਾ ਸਿਟੀ-2 ਪੁਲਿਸ ਵਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ PUNJ0604201913ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ ।
      ਇਸ ਸਮੇਂ ਵਿਸ਼ੇਸ਼ ਤੌਰ `ਤੇ ਪਹੁੰਚੇ ਥਾਣਾ ਸਿਟੀ-2 ਮੁਖੀ ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸਮਾਜ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਬੁਰੀ ਅਲਾਮਤ ਤੋ ਬਚਣ ਤੇ ਆਪਣਾ ਚੰਗਾ ਭਵਿੱਖ ਬਣਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ੇ ਦੀ ਸਮਗਲਿੰਗ ਕਰਦਾ ਹੈ ਤਾ ਤਰੁੰਤ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਜਾਵੇ, ਤਾਂ ਜੋ ਨਸ਼ਾ ਸਮਗਲਰਾਂ ਨੂੰ ਨੱਥ ਪਾਈ ਜਾ ਸਕੇ।ਕਾਲਜ ਪ੍ਰਿੰਸੀਪਲ ਡਾਕਟਰ ਵਰਿੰਦਰ ਕੌਰ ਵਲੋਂ ਮੈਡਮ ਸਰਬਜੀਤ ਕੌਰ ਦਾ ਕਾਲਜ ਪਹੁੰਚਣ `ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਪ੍ਰੋਫੈਸਰ ਜਸਵਿੰਦਰ ਕੌਰ, ਏ.ਐਸ.ਆਈ ਬਲਵੰਤ ਸਿੰਘ ਭੀਖੀ ਤੇ ਵਿਦਿਆਰਥੀ ਹਾਜਰ ਸਨ।
 

Check Also

ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ

ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ …

Leave a Reply