Wednesday, May 27, 2026

‘ਚੋਰ ਦੀ ਦਾਹੜੀ ਵਿੱਚ ਤਿਨਕਾ’ ਕਹਾਵਤ ਨੂੰ ਸੱੱਚ ਕਰ ਰਹੇ ਨੇ ਸੁਖਬੀਰ ਬਾਦਲ- ਗੁਰਜੀਤ ਔਜਲਾ

ਅੰਮ੍ਰਿਤਸਰ, 7 ਅਪ੍ਰੈਲ਼ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ Aujla Gurjeetਸਿੰਘ ਔਜਲਾ ਨੇ ਬਰਗਾੜੀ ਗੋਲੀ ਕਾਂਡ ਤੇ ਬਹਿਬਲ ਕਲਾਂ ਬੇਅਦਬੀ ਦੀ ਜਾਂਚ ਕਰ ਰਹੀ ਵਿਸੇਸ਼ ਜਾਂਚ ਟੀਮ (ਸਿਟ) ਦੇ ਸੀਨੀਅਰ ਪੁਲਿਸ ਅਧਿਕਾਰੀ ਖਿਲਾਫ ਸਾਬਕਾ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
            ਔਜਲਾ ਨੇ ਕਿਹਾ ਕਿ ਸੁਖਬੀਰ ਬਾਦਲ ਵਲੋਂ ਕੀਤੀ ਸ਼ਿਕਾਇਤ ਉਨ੍ਹਾਂ ਦੀ ਘਬਰਾਹਟ ਦੀ ਨਿਸ਼ਾਨੀ ਹੈ ਅਤੇ ਉਨ੍ਹਾਂ ਨੂੰ ਕੀਤੇ ਜੁਰਮਾਂ ਕਾਰਨ ਸਲਾਖਾਂ ਦੇ ਪਿਛੇ ਜਾਣ ਦਾ ਡਰ ਸਤਾ ਰਿਹਾ ਹੈ।ਔਜਲਾ ਨੇ ਕਿਹਾ ਕਿ ਪੁਰਾਣੀ ਕਹਾਵਤ ‘ਚੋਰ ਦੀ ਦਾਹੜੀ ਵਿਚ ਤਿਨਕਾ’ ਅਨੁਸਾਰ ਬਾਦਲ ਨੂੰ ਉਨ੍ਹਾਂ ਵਲੋਂ ਕੀਤੀਆਂ ਕੋਝੀਆਂ ਸਾਜਿਸ਼ਾਂ ਕਾਰਨ ਉਨ੍ਹਾਂ ਦੇ ਮਨ ਅੰਦਰਲਾ ਡਰ ਵਾਰ-ਵਾਰ ਬਾਹਰ ਆ ਰਿਹਾ ਹੈ।ਇਸੇ ਡਰੋਂ ਉਹ ਵਿਸੇਸ਼ ਜਾਂਚ ਟੀਮ (ਸਿਟ) ਦੇ ਇਕ ਇਮਾਨਦਾਰ ਅਫਸਰ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ `ਤੇ ਉਂਗਲੀ ਉਠਾ ਰਹੇ ਹਨ, ਜਦਕਿ ਸਾਰਾ ਪੰਜਾਬ ਜਾਣਦਾ ਹੈ ਕਿ ਪਿਛਲੇ 10 ਸਾਲਾਂ ਵਿੱਚ ਆਪਣੇ ਆਪ ਨੂੰ ਪੰਥਕ ਸਰਕਾਰ ਅਖਵਾਉਣ ਵਾਲੀ ਬਾਦਲ ਸਰਕਾਰ ਦੇ ਰਾਜ ਸਮੇਂ ਕਿੰਨੀ ਵਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਤਤਕਾਲੀ ਬਾਦਲ ਸਰਕਾਰ ਵਲੋਂ ਕਿੰਨੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਗਈ।ਹੁਣ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਪੁਲਿਸ ਦੇ ਸੀਨੀਅਰ ਤੇ ਇਮਾਨਦਾਰ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਵਿਸੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ, ਜਿਸ ਦੀ ਜਾਂਚ ਵਿੱਚ ਕੁੱਝ ਅਧਿਕਾਰੀਆਂ ਸਮੇਤ ਰਾਜ ਨੇਤਾਵਾਂ ਦਾ ਨਾਮ ਸਾਹਮਣੇ ਆ ਜਾਣ ਕਾਰਨ ਅਤੇ ਜਾਂਚ ਟੀਮ ਦੇ ਆਪਣੇ ਵੱਲ ਵਧਦੇ ਕਦਮਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਆਪਣਾ ਦਿਮਾਗੀ ਸੰਤੁਲਣ ਗੁਆ ਬੈਠੇ ਹਨ ਤੇ ਜਾਂਚ ਟੀਮ ਖਿਲਾਫ ਹੋਛੀ ਬਿਆਨਬਾਜੀ ਤੇ ਸ਼ਿਕਾਇਤ ਕਰ ਰਹੇ ਹਨ।
            ਔਜਲਾ ਨੇ ਕਿਹਾ ਕਿ ਆਪਣੇ ਅੰਤਿਮ ਪੜਾਅ ਵਿੱਚ ਪੁੱਜੀ ਜਾਂਚ ਨੂੰ ਰੋਕਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਜੇਕਰ  ਸੁਖਬੀਰ ਸਿੰਘ ਬਾਦਲ ਨੂੰ ਜਾਂਚ ਟੀਮ ਤੇ ਭਰੋਸਾ ਨਹੀਂ ਤਾਂ ਉਹ ਮਾਨਯੋਗ ਹਾਈਕੋਰਟ ਜਾਂ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਉਣ ਜਾਂ ਲੋਕ ਕਚਿਹਰੀ ਵਿੱਚ ਤਤਕਾਲੀ ਸਰਕਾਰ ਦੀ ਨਾਕਾਮੀ ਕਾਰਨ ਹੋਈ ਬੇਅਦਬੀ `ਤੇ ਗੋਲੀਕਾਂਡ ਲਈ ਮੁਆਫੀ ਮੰਗ ਲੈਣ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply