Wednesday, March 4, 2026

550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਹਾਟੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ

ਸ਼੍ਰੋਮਣੀ ਕਮੇਟੀ ਸਿੱਖ ਬੱਚਿਆਂ ਨੂੰ ਪੰਜਾਬੀ ਨਾਲ ਜੋੜਨ ਲਈ ਖੋਲ੍ਹੇਗੀ ਸਕੂਲ – ਲੌਂਗੋਵਾਲ
ਅੰਮ੍ਰਿਤਸਰ/ ਗੁਹਾਟੀ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਸਾਮ ਅੰਦਰ ਸਿੱਖ ਭਾਈਚਾਰੇ ਦੇ PUNJ0704201904ਬੱਚਿਆਂ ਨੂੰ ਗੁਰਮੁੱਖੀ ਅਤੇ ਪੰਜਾਬੀ ਨਾਲ ਜੋੜਨ ਲਈ ਸਕੂਲ ਸਥਾਪਤ ਕਰੇਗੀ।ਇਸ ਕਾਰਜ ਲਈ ਜਗ੍ਹਾ ਦਾ ਪ੍ਰਬੰਧ ਸਿੱਖ ਪ੍ਰਤੀਨਿਧੀ ਬੋਰਡ ਈਸਟਰਨ ਜੋਨ ਧੋਬੜੀ ਸਾਹਿਬ ਅਸਾਮ ਵੱਲੋਂ ਕੀਤਾ ਜਾਵੇਗਾ, ਜਦਕਿ ਸਕੂਲ ਤਿਆਰ ਕਰਨ ਅਤੇ ਚਲਾਉਣ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਪ੍ਰਤੀਨਿਧੀ ਬੋਰਡ ਈਸਟਰਨ ਜੋਨ ਧੋਬੜੀ ਸਾਹਿਬ ਅਸਾਮ ਅਤੇ ਸਥਾਨਕ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਪੀਨਾਥ ਨਗਰ ਗੁਹਾਟੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਅਸਾਮ ਦੇ ਪਿੰਡਾਂ ਅੰਦਰ ਵੱਸਦੇ ਸਿੱਖਾਂ ਦੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਤੇ ਗੁਰਮੁੱਖੀ ਨਾਲ ਜੋੜਨ ਦੇ ਨਾਲ ਨਾਲ ਸਿੱਖ ਸੱਭਿਆਚਾਰ ਤੇ ਕਦਰਾਂ ਕੀਮਤਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਜ ਦੀ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੇ ਫਲਸਫੇ ਅਤੇ ਉਪਦੇਸ਼ਾਂ ਨਾਲ ਜੋੜਨਾ ਸਿੱਖ ਸੰਸਥਾਵਾਂ ਅਤੇ ਸੰਗਤਾਂ ਦੀ ਸਾਂਝੀ ਜ਼ੁੰਮੇਵਾਰੀ ਹੈ।ਲੌਂਗੋਵਾਲ ਨੇ ਅਸਾਮ ਦੀਆਂ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਦੇ ਪਦਾਰਥਵਾਦੀ ਯੁੱਗ ਵਿਚ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਹੀ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਵਿੱਚੋਂ ਕੱਢ ਸਕਦੀ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਅਸਾਮ ਅੰਦਰ ਸਿੱਖਾਂ ਦੇ ਬੱਚਿਆਂ ਨੂੰ ਪੰਜਾਬੀ ਤੇ ਗੁਰਮੁਖੀ ਦੀ ਸਿੱਖਿਆ ਦੇਣ ਲਈ ਸਕੂਲ ਖੋਲ੍ਹਣ ਦੇ ਐਲਾਨ ਦਾ ਸਵਾਗਤ ਕੀਤਾ।  
ਸਮਾਗਮ ਦੌਰਾਨ ਉਚੇਚੇ ਤੌਰ ’ਤੇ ਪੁੱਜੇ ਅਸਾਮ ਦੇ ਗਵਰਨਰ ਪ੍ਰੋਫੈਸਰ ਜਗਦੀਸ਼ ਮੁਖੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਮਨੁੱਖੀ ਭਾਈਚਾਰੇ ਅਤੇ ਆਪਸੀ ਪ੍ਰੇਮ ਪਿਆਰ ਦਾ ਮੁੱਖ ਸੂਤਰ ਦੱਸਿਆ।ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਨੇ ਜਾਤੀਵਾਦ ਦੀਆਂ ਵਲਗਣਾ ਖ਼ਤਮ ਕਰਨ ਲਈ ਅਵਾਜ਼ ਬੁਲੰਦ ਕੀਤੀ ਅਤੇ ਗਰੀਬਾਂ, ਮਜ਼ਲੂਮਾਂ ਤੇ ਲੋੜਵੰਦਾਂ ਦੀ ਤਰਫ਼ਦਾਰੀ ਕੀਤੀ।ਉਨ੍ਹਾਂ ਵਿਸ਼ਵ ਭਾਈਚਾਰੇ ਦੇ ਮੋਢੀ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਸਾਮ ਦੀਆਂ ਸੰਗਤਾਂ ਵੱਲੋਂ ਸਮਾਗਮ ਲਈ ਸਹਿਯੋਗੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੇ ਸਮਾਗਮਾਂ ਦੀ ਲੜੀ ਨਿਰੰਤਰ ਜਾਰੀ ਰੱਖਣ ਦੀ ਵਚਨਬਧਤਾ ਦਾ ਪ੍ਰਗਟਾਵਾ ਕੀਤਾ।ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ, ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਫੈਡਰੇਸ਼ਨ ਆਗੂ ਭਾਈ ਪਰਮਜੀਤ ਸਿੰਘ ਖ਼ਾਲਸਾ, ਤਰਲੋਚਨ ਸਿੰਘ ਵਜ਼ੀਰ, ਮਹੰਤ ਮਨਜੀਤ ਸਿੰਘ ਜੰਮੂ ਨੇ ਵੀ ਸੰਬੋਧਨ ਕੀਤਾ।ਸਿੱਖ ਪ੍ਰਤੀਨਿਧੀ ਬੋਰਡ ਵੱਲੋਂ ਸਤਨਾਮ ਸਿੰਘ ਖ਼ਾਲਸਾ ਨੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ, ਜਦੋਂ ਕਿ ਭਾਈ ਜਗਤਾਰ ਸਿੰਘ ਨੇ ਸਟੇਜ ਦੀ ਸੇਵਾ ਨਿਭਾਈ।
 ਇਸ ਮੌਕੇ ਗਵਰਨਰ ਪ੍ਰੋਫੈਸਰ ਜਗਦੀਸ਼ ਮੁਖੀ ਨੂੰ ਭਾਈ ਲੌਂਗੋਵਾਲ, ਡਾ. ਰੂਪ ਸਿੰਘ ਤੇ ਹੋਰਨਾਂ ਨੇ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਲੌਂਗੋਵਾਲ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਅਸਾਮ ਦੇ ਸਿੱਖ ਆਗੂਆਂ ਨੇ ਸਨਮਾਨਿਤ ਕੀਤਾ।ਇਸ ਤੋਂ ਪਹਿਲਾਂ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ।ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਗੁਰਿੰਦਰਪਾਲ ਸਿੰਘ ਗੋਰਾ, ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਦਰਸ਼ਨ ਸਿੰਘ ਪੀ.ਏ, ਜਸਵਿੰਦਰ ਸਿੰਘ ਦੀਪ, ਵਰਿੰਦਰ ਸਿੰਘ ਠਰੂ, ਭਾਈ ਅਜੀਤ ਸਿੰਘ ਖ਼ਾਲਸਾ, ਫ਼ਤਹਿ ਸਿੰਘ, ਭਾਈ ਮੇਜਰ ਸਿੰਘ ਆਦਿ ਮੌਜੂਦ ਸਨ।
 

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply