Sunday, July 26, 2026

ਬਾਦਲਾਂ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਧਮਕਾਉਣਾ ਮੰਦਭਾਗਾ – ਬ੍ਰਹਮਪੁਰਾ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ PUNJ0704201907ਬਰਗਾੜੀ ਅਤੇ ਬਹਿਬਲ ਕਲਾਂ ਕਾਂਡ ਦੀ ਘਟਨਾ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਕਥਿਤ ਤੌਰ ਤੇ ਬਾਦਲਾਂ ਵਲੋਂ ਧਮਕਾਇਆ ਜਾ ਰਿਹਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ ਜਦ ਕਿ ਕੁੰਵਰ ਵਿਜੇ ਪ੍ਰਤਾਪ ਇਸ ਕੇਸ ਦੀ ਜਾਂਚ ਬਿਲਕੁੱਲ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨਿਭਾਅ ਰਹੇ ਹਨ ਅਤੇ ਬਾਦਲਾਂ ਵਲੋਂ ਇੱਕ ਇਮਾਨਦਾਰ ਅਫ਼ਸਰ ਨੂੰ ਅਜਿਹੀਆਂ ਧਮਕੀਆਂ ਨਹੀਂ ਦੇਣੀਆਂ ਚਾਹੀਦੀਆਂ।
    ਬ੍ਰਹਮਪੁਰਾ ਨੇ ਕਿਹਾ ਕਿ ਬਿਤੇ ਦਿਨੀਂ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਬਿਜਲੀਵਾਲ ਵਿਖੇ ਨਸਿਆਂ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ ਹੈ ਜੋ ਕਿ ਬੇਹੱਦ ਚਿੰਤਾ ਦਾ ਵਿਸ਼ਾ ਹੈ ਅਤੇ ਪੰਜਾਬ ਵਿਚ ਨਸਿਆਂ ਦੀ ਵਿਕਰੀ ਅਜੇ ਵੀ ਵੱਡੇ ਪੱਧਰ `ਤੇ ਹੋ ਰਹੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨਸ਼ਿਆਂ ਦੀ ਰੋਕਥਾਮ `ਚ ਪੂਰੀ ਤਰ੍ਹਾਂ ਨਾਲ ਅਸਫ਼ਲ ਹੋ ਚੁੱਕੀ ਹੈ। ਉਨਾਂ ਕਿਹਾ ਕਿ ਸਿਆਸਤਦਾਨਾਂ ਅਤੇ ਪੁਲਿਸ ਅਧਿਕਾਰੀਆਂ ਦੀ ਸਹਿਮਤੀ ਤੋਂ ਬਗੈਰ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਨਹੀਂ ਕੀਤਾ ਜਾ ਸਕਦਾ ਅਤੇ ਜੇਕਰ ਸਰਕਾਰ ਨਸ਼ੇ ਬੰਦ ਕਰਨਾ ਚਾਹੇਂ ਤਾਂ ਇੱਕ ਹਫਤੇ `ਚ ਬੰਦ ਹੋ ਸਕਦਾ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply