ਤਲਵੰਡੀ ਸਾਬੋ, 7 ਅਪ੍ਰੈਲ (ਪੰਜਾਬ ਪੋਸਟ – ਡਾ. ਨਵਸੰਗੀਤ ਸਿੰਘ) – ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਡਾ. ਕੁਲਦੀਪ ਕੌਰ
ਅਤੇ ਪ੍ਰੋ. ਰਾਜਬੀਰ ਕੌਰ ਦੀ ਅਗਵਾਈ ਹੇਠ ਦੋ-ਰੋਜ਼ਾ ਵਿਦਿਅਕ ਟੂਰ ਲਾਇਆ।ਕਾਲਜ ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਇਸ ਯਾਤਰਾ ਲਈ ਸ਼ੁਭ ਕਾਮਨਾਵਾਂ ਦਿੱਤੀਆਂ।ਵਿਦਿਆਰਥਣਾਂ ਨੇ ਸੁਲਤਾਨਪੁਰ ਲੋਧੀ ਵਿਖੇ ਵੇਈਂ ਨਦੀ, ਗੁ. ਹੱਟ ਸਾਹਿਬ, ਗੁ. ਗੋਇੰਦਵਾਲ ਸਾਹਿਬ, ਗੁ. ਖਡੂਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ, ਗੁ. ਸੰਨ ਸਾਹਿਬ ਅਤੇ ਗੁ. ਬੀੜ ਬਾਬਾ ਬੁੱਢਾ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕੀਤੇ ਅਤੇ ਜੱਲਿਆਂਵਾਲਾ ਬਾਗ, ਛੇਹਰਟਾ ਵਿਖੇ ਵਾਰ ਮੈਮੋਰੀਅਲ ਮਿਊਜ਼ੀਅਮ ਦੇਖਿਆ। ਇਸ ਦੋ-ਰੋਜ਼ਾ ਵਿਦਿਅਕ ਟੂਰ ਦੌਰਾਨ ਵਿਦਿਆਰਥਣਾਂ ਨੂੰ ਸਮਾਜਿਕ ਅਤੇ ਰਾਜਨੀਤਕ ਸਰੋਕਾਰਾਂ ਦੇ ਨਾਲ-ਨਾਲ ਗੁਰ ਇਤਿਹਾਸ ਨੂੰ ਨੇੜਿਓਂ ਹੋ ਕੇ ਵੇਖਣ/ ਸਮਝਣ ਦਾ ਮੌਕਾ ਮਿਲ਼ਿਆ।ਵਾਰ ਮੈਮੋਰੀਅਲ ਮਿਊਜ਼ੀਅਮ ਵਿੱਚ ਵਿਦਿਆਰਥਣਾਂ ਨੇ 7-ਡੀ ਸਕਰੀਨ ਰਾਹੀਂ 1948, 1962, 1965, 1971 ਅਤੇ 1999 ਦੀਆਂ ਜੰਗਾਂ ਵਿੱਚ ਭਾਰਤੀ ਅਤੇ ਸਿੱਖ ਫੌਜੀਆਂ ਵਲੋਂ ਕੀਤੀਆਂ ਵਿਸ਼ੇਸ਼ ਪ੍ਰਾਪਤੀਆਂ ਨੂੰ ਬੜੀ ਦਿਲਚਸਪੀ ਨਾਲ ਵੇਖਿਆ।ਇਸ ਮੈਮੋਰੀਅਲ ਦਾ ਫ਼ਿਲਮਾਂਕਣ ਬਹੁਤ ਬੇਮਿਸਾਲ ਸੀ।ਯਾਤਰਾ ਵਿੱਚ ਕਾਲਜ ਦੀਆਂ ਬੀ.ਏ, ਐਮ.ਏ (ਪੋਲੀਟੀਕਲ ਸਾਇੰਸ), ਐਮ.ਕਾਮ ਆਦਿ ਦੀਆਂ ਕੁੱਲ 32 ਵਿਦਿਆਰਥਣਾਂ ਸ਼ਾਮਲ ਸਨ। ਡਾ. ਕੁਲਦੀਪ ਕੌਰ ਨੇ ਵਿਦਿਆਰਥਣਾਂ ਨੂੰ ਹਰੇਕ ਥਾਂ ਦੀ ਮਹੱਤਤਾ ਅਤੇ ਵਿਲੱਖਣਤਾ ਦੀ ਜਾਣਕਾਰੀ ਦੇ ਕੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕੀਤਾ।
Check Also
ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …
Punjab Post Daily Online Newspaper & Print Media