Sunday, April 19, 2026

ਇਲਾਕੇ `ਚ ਕਣਕ ਦੀ ਵਢਾਈ ਦੀ ਹੋਈ ਸ਼ੁਰੂਆਤ

ਲੌਂਗੋਵਾਲ, 7 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਜਿਉਂ ਜਿਉਂ ਗਰਮੀ ਵਧ ਰਹੀ ਹੈ ਤਦ ਤਦ ਕਣਕ ਦੀ ਫਸਲ ਪੱਕਣ `ਤੇ ਆ ਰਹੀ ਹੈ।ਸਥਾਨਕ PUNJ0704201909ਕੈਂਬੋਵਾਲ ਰੋਡ ਵਿਖੇ ਕਿਸਾਨ ਸੋਹਣ ਸਿੰਘ ਨੇ ਆਪਣੇ ਖੇਤਾਂ ਵਿਖੇ ਕਣਕ ਵੱਢਣ ਦੀ ਸ਼ੁਰੂਆਤ ਵੀ ਕਰ ਦਿੱਤੀ ਹੈ।ਉਹਨਾਂ ਆਪਣੇ ਖੇਤ ਵਿਖੇ ਪਹੁੰਚੀ ਪੱਤਰਕਾਰਾਂ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਵਾਰ ਸਰਦੀ ਜਿਆਦਾ ਸਮੇਂ ਤੱਕ ਪੈਣ ਕਾਰਨ ਕਣਕ ਦੀ ਫ਼ਸਲ ਪੱਕਣ ਵਿੱਚ ਲੇਟ ਹੋ ਗਈ ਹੈ।ਪੰਜਾਬੀ ਲੇਬਰ ਨਾ ਮਿਲਣ ਕਾਰਨ ਸਾਨੂੰ ਮਜਬੂਰੀ ਵੱਸ ਪ੍ਰਵਾਸੀ ਮਜ਼ਦੂਰਾਂ ਤੋਂ ਕਣਕ ਦੀ ਵਢਾਈ ਦਾ ਕੰਮ ਕਰਵਾਉਣਾ ਪੈ ਰਿਹਾ ਹੈ।
          ਇਸ ਮੌਕੇ ਇੱਕ ਹੋਰ ਕਿਸਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਖੇਤੀ ਲਾਗਤਾਂ ਵਧਣ ਨਾਲ ਕਣਕ ਦੀ ਵਢਾਈ ਵੀ ਕਾਫੀ ਮਹਿੰਗੀ ਹੋ ਚੁੱਕੀ ਹੈ ਅਤੇ ਕਿਸਾਨਾਂ ਵਲੋਂ 4000 ਰੁਪਏ ਪ੍ਰਤੀ ਏਕੜ ਦੇ ਕੇ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਤੋਂ ਕੰਮ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਹੋ ਰਹੀਆਂ ਲੋਕ ਸਭਾ ਚੋਣਾਂ ਨੇੜੇ ਹੋਣ ਕਾਰਨ ਪ੍ਰਵਾਸੀ ਮਜ਼ਦੂਰ ਬਹੁਤ ਘੱਟ ਗਿਣਤੀ ਵਿੱਚ ਪੰਜਾਬ ਆਏ ਹਨ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਵੱਲ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਹੈ।
 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply