Sunday, August 2, 2026

ਗੁਰੂ ਸਾਹਿਬਾਨ ਨਾਲ ਸੰਬੰਧਿਤ ਇਤਿਹਾਸ ਮਿਟਾਉਣ ਦੀ ਸਾਜਿਸ਼ ਬਰਦਾਸ਼ਤ ਨਹੀਂ – ਦਮਦਮੀ ਟਕਸਾਲ

ਮਾਮਲਾ ਲੇਹ ਲਦਾਖ ਦੇ ਗੁਰਦੁਆਰਾ ਪੱਥਰ ਸਾਹਿਬ ਦਾ ਸਰੂਪ ਬਦਲ ਕੇ ਹਿੰਦੂ ਤੇ ਬੋਧੀਕਰਣ ਕਰਨ ਦਾ
ਅਮ੍ਰਿਤਸਰ 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ Pathar Sahibਖਾਲਸਾ ਨੇ ਜੰਮੂ ਕਸ਼ਮੀਰ ਦੇ ਲੇਹ `ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਸਥਾਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਪੱਥਰ ਸਾਹਿਬ ਦੇ ਸਰੂਪ ਨੂੰ ਬਦਲਣ ਲਈ ਉਥੇ ਅੰਕਿਤ ਗੁਰਬਾਣੀ ਪੰਕਤੀਆਂ ਅਤੇ ਖਾਲਸਾਈ ਚਿੰਨਾਂ ਨੂੰ ਮਿਟਾਉਦਿਆਂ ਉਨਾਂ ਦੀ ਥਾਂ ਹਿੰਦੂ ਅਤੇ ਬੁੱਧ ਧਰਮ ਨਾਲ ਸੰਬੰਧਿਤ ਸਾਮੱਗਰੀ ਅਤੇ ਚਿੰਨਾਂ ਆਦਿ ਨੂੰ ਪ੍ਰਦਰਸ਼ਿਤ ਕਰਦਿਆਂ ਗੈਰ ਖਾਲਸਾਈ ਦਿੱਖ ਪ੍ਰਦਾਨ ਕਰਨ ਦੇ ਸਾਹਮਣੇ ਆਏ ਤਾਜ਼ੇ ਤੇ ਗੰਭੀਰ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ। ਉਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹੋਂਦ ਮਿਟਾਉਣ ਲਈ ਗੁਰੂ ਸਾਹਿਬ ਨਾਲ ਸੰਬੰਧਿਤ ਇਤਿਹਾਸਿਕ ਯਾਦਗਾਰੀ ਸਾਮਗਰੀ ਮਿਟਾਉਣ ਦੀ ਉਕਤ ਗਹਿਰੀ ਸਾਜਿਸ਼ ਨੇ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੰੁਚਾਈ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਸਥਾਨਾਂ ਨੂੰ ਭਾਈਚਾਰਿਆਂ ਵਿਚ ਫ਼ਿਰਕੂ ਨਫ਼ਰਤ ਫੈਲਾਉਣ ਦੇ ਮਨਸ਼ੇ ਨਾਲ ਕੀਤਾ ਜਾ ਰਿਹਾ ਇਸਤੇਮਾਲ ਬਹੁਤ ਗਲਤ ਹੈ, ਜਿਸ ਨੂੰ ਕਿਸੇ ਵੀ ਕੀਮਤ ’ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਉਕਤ ਗੁਰਦੁਆਰਾ ਭਾਰਤੀ ਫੌਜ ਦੀ ਨਿਗਰਾਨੀ ਹੇਠ ਹੈ।ਪਰ ਅਫਸੋਸ ਦੀ ਗੱਲ ਇਹ ਹੈ ਕਿ ਭਾਰਤ ਸਰਕਾਰ ਤੇ ਭਾਰਤੀ ਫੌਜ ਜੂਨ ‘84 ਦੌਰਾਨ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ਉਤੇ ਹਮਲਾ ਕਰਨ ਵਰਗੇ ਅਤੀਤ ਦੌਰਾਨ ਹੋਇਆਂ ਗਲਤੀਆਂ ਤੋਂ ਕੁਝ ਸਬਕ ਸਿੱਖਣ ਦੀ ਥਾਂ ਉਨ੍ਹਾਂ ਹੀ ਗ਼ਲਤੀਆਂ ਨੂੰ ਮੁੜ ਦੁਹਰਾ ਰਹੀ ਹੈ।ਅਜਿਹਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।ਉਨ੍ਹਾਂ ਭਾਰਤ ਸਰਕਾਰ ਸਮੇਤ ਜੰਮੂ ਕਸ਼ਮੀਰ ਦੇ ਰਾਜਪਾਲ ਸਤਿਆ ਪਾਲ ਮਲਿਕ ਨੂੰ ਉਕਤ ਮਾਮਲੇ ’ਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ।ਉਨਾਂ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਘੱਟ ਗਿਣਤੀ ਸਿੱਖਾਂ ਦੀ ਜਾਨ ਮਾਲ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਜਾਣਬੁੱਝ ਕੇ ਕੁਤਾਹੀ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਹਾਲੇ ਤੱਕ ਹਰਿਦੁਆਰ ਦੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਅਤੇ ਸਿਕਮ ਦੇ ਗੁਰਦੁਆਰਾ ਡਾਂਗਮਾਰ ਸਾਹਿਬ ਦਾ ਮਾਮਲਾ ਸੁਲਝਾਇਆ ਨਹੀਂ ਗਿਆ ਕਿ ਇਸ ਲਿਸਟ ਵਿੱਚ ਹੁਣ ਲੇਹ ਲਦਾਖ ਦੇ ਗੁਰਦੁਆਰਾ ਪੱਥਰ ਸਾਹਿਬ ਦਾ ਵੀ ਆਣ ਜੁੜਨਾ ਇਹ ਮੰਨਿਆ ਜਾਵੇਗਾ ਕਿ ਭਾਰਤ ਸਰਕਾਰ ਸਿੱਖੀ ਦੀ ਹੋਂਦ ਮਿਟਾਉਣ ਲਈ ਸਿੱਖਾਂ ਦੇ ਗੁਰਧਾਮਾਂ ’ਤੇ ਕਬਜ਼ੇ ਲਈ ਗਹਿਰੀ ਤੇ ਘਿਨਾਉਣੀ ਸਾਜਿਸ਼ ਨੂੰ ਨਿਰੰਤਰ ਅੰਜ਼ਾਮ ਦੇ ਰਹੀ ਹੈ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …

Leave a Reply