ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਵੱਲੋਂ ਮੋਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ
ਔਜਲਾ ਨੂੰ ਮੁੜ ਟਿਕਟ ਦੇ ਕੇ ਨਿਵਾਜੇ ਜਾਣ ਤੇ ਕੈਬਨਿਟ ਮੰਤਰੀ ੳਮ ਪ੍ਰਕਾਸ਼ ਸੋਨੀ ਨੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਗੁਰਜੀਤ ਸਿੰਘ ਔਜਲਾ ਨੂੰ ਟਿਕਟ ਦਿੱਤੇ ਜਾਣ ਤੇ ਆਮ ਵਰਕਰਾਂ ਦਾ ਸਿਰ ੳੁੱਚਾ ਹੋਇਆ ਹੈ ਉਹਨ ਨੇ ਕਿਹਾ ਕਿ ਔਜਲਾ ਨੂੰ ਟਿਕਟ ਦਿੱਤੇ ਜਾਣ ਤੇ ਪਾਰਟੀ ਨੇ ਪੰਜਾਬ ਵਿੱਚ ਸਿਆਸਤ ਨੂੰ ਇਕ ਨਵੀ ਦਿਸ਼ਾ ਵਿੱਚ ਲੈ ਕੇ ਜਾਣ ਦਾ ਸੰਦੇਸ਼ ਦਿੱਤਾ ਹੈ।ਉਹਨਾ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸਮੁੱਚੀ ਲੀਡਰਸ਼ੀਪ ਦਾ ਧੰਨਵਾਦ ਕਰਦਿਆ ਕਿਹਾ ਕਿ ਕਾਂਗਰਸ ਹਾਈ ਕਮਾਂਡ ਦੀ ਪਾਰਖੂ ਅੱਖ ਨੇ ਜੋ ਇਹ ਦੂਰਅੰਦੇਸ਼ੀ ਫੈਸਲਾ ਲਿਆ ਹੈ, ਦੇ ਨਾਲ ਕਾਂਗਰਸੀਆ ਦੇ ਹੌਸਲੇ ਬੁਲੰਦ ਹੋਏ ਹਨ।ਉਹਨਾ ਨੇ ਕਿਹਾ ਕੇ ਹਾਈ ਕਮਾਂਡ ਨੇ ਗੁਰਜੀਤ ਸਿੰਘ ਔਜਲਾ ਵੱਲੋਂ ਪਿਛਲੇ ਦੋ ਸਾਲਾ ਵਿੱਚ ਕੀਤੇ ਕੰਮਾਂ ਨੂੰ ਧਿਆਨ ਵਿੱਚ ਰੱਖਣ ਤੋਂ ਇਲਾਵਾ ਉਸ ਵਿੱਚ ਜ਼ਮੀਨੀ ਪੱਧਰ ਤੇ ਵਿਚਰਨ ਦੀ ਇੱਛਾ ਸ਼ਕਤੀ ਨੂੰ ਵੇਖਦਿਆਂ ਟਿਕਟ ਦਿੱਤੀ ਹੈ।
ਇਸ ਸਮੇਂ ਗੁਰਜੀਤ ਸਿੰਘ ਔਜਲਾ ਕਿਹਾ ਕਿ ਉਹ ਆਪਣੇ ਸਿਆਸੀ ਗੁਰੂ ਤੋਂ ਅਸ਼ੀਰਵਾਦ ਲੈ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ।ਦੱਸਣਯੋਗ ਹੈ ਕਿ ੳਮ ਪ੍ਰਕਾਸ਼ ਸੋਨੀ ਗੁਰਜੀਤ ਸਿੰਘ ਔਜਲਾ ਨੂੰ ਟਿਕਟ ਮਿਲਣ ਤੋਂ ਪਹਿਲਾ ਹੀ ਕੁੱਝ ਨਿੱਜੀ ਰੁਝੇਵਿਆ ਕਾਰਣ ਸ਼ਹਿਰ ਤੋਂ ਬਾਹਰ ਸਨ।ਅੱਜ ਉਹਨਾ ਦੇ ਅੰਮ੍ਰਿਤਸਰ ਆਉੁਦਿਆਂ ਹੀ ਗੁਰਜੀਤ ਸਿੰਘ ਔਜਲਾ ਉਹਨਾ ਦਾ ਅਸ਼ੀਰਵਾਦ ਲੈਣ ਦੇ ਲਈ ਉੁਹਨਾ ਦੇ ਘਰ ਪੁੱਜੇ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media