ਲੌਂਗੋਵਾਲ, 8 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਤੋ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉੁਮੀਦਵਾਰ
ਪਰਮਿੰਦਰ ਸਿੰਘ ਢੀਂਡਸਾ ਦੇ ਸਵਾਗਤ ਲਈ ਜਥੇਦਾਰ ਗੁਰਦੇਵ ਸਿੰਘ ਲੱਖਾ ਸਾਬਕਾ ਸਰਪੰਚ ਸ਼ਾਹਪੁਰ ਅਤੇ ਯੂਥ ਨੌਜਵਾਨ ਆਗੂ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਕਾਫਲਾ ਰਵਾਨਾ ਹੋਇਆ ਲਖਵਿੰਦਰ ਲੱਖੀ ਨੇ ਇਸ ਸਮੇਂ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਉੁਮੀਦਵਾਰ ਬਣਾਉਣ ਨਾਲ ਵਰਕਰਾਂ ਵਿੱਚ ਭਾਰੀ ਉਤਸ਼ਾਹ ਪੈਦਾ ਹੋਇਆ ਹੈ।ਪਰਮਿੰਦਰ ਸਿੰਘ ਢੀਂਡਸਾ ਲੋਕਾਂ ਨਾਲ ਜੁੜੇ ਹੋਏ ਤੇ ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਲੀਡਰ ਹਨ। ਉੁਨ੍ਹਾਂ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਰਿਕਾਰਡ ਤੋੜ ਵੋਟਾਂ ਨਾਲ ਜਿੱਤਾ ਕੇ ਪਾਰਲੀਮੈਂਟ ਵਿੱਚ ਭੇਜਿਆ ਜਾਵੇਗਾ।
ਇਸ ਮੌਕੇ ਗਗਨਦੀਪ ਸਿੰਘ ਗਗਨ, ਕੇਸਰ ਸਿੰਘ, ਸੁਖਦੇਵ ਸਿੰਘ, ਲੀਲਾ ਸਿੰਘ, ਜੱਗੀ ਸਿੰਘ, ਕੁਲਦੀਪ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ ।
Check Also
‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …
Punjab Post Daily Online Newspaper & Print Media