ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੰਮ੍ਰਿਤਸਰ ਵਿਖੇ
ਪਹੁੰਚ ਰਹੀ ਸ਼ਬਦ ਗੁਰੂ ਯਾਤਰਾ ਦੇ ਸਮੇਂ ਸ਼ਹਿਰ ਦੀ ਸਫਾਈ ਸਬੰਧੀ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਗੁਰਪ੍ਰਤਾਪ ਸਿੰਘ ਟਿੱਕਾ, ਹਰਜਾਪ ਸਿੰਘ ਸੁਲਤਾਨਵਿੰਡ ਮੈਂਬਰ ਸ਼੍ਰੋਮਣੀ ਕਮੇਟੀ ਤੇ ਸਾਬਕਾ ਕੌਂਸਲਰ, ਦਲਬੀਰ ਸਿੰਘ ਮੰਮਣਕੇ ਕੌਸਲਰ, ਸੁਰਿੰਦਰ ਸਿੰਘ ਸੁਲਤਾਨਵਿੰਡ ਸਾਬਕਾ ਕੌਸਲਰ ਆਦਿ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਪੱਤਰ ਸੌਂਪਿਆ।ਪੱਤਰ ਵਿੱਚ ਲਿਖਿਆ ਗਿਆ ਹੈ ਕਿ ਸ਼ਹਿਰ ਦੇ ਜਿੰਨਾਂ ਇਲਾਕਿਆਂ ਦੇ ਰਸਤਿਆਂ ਵਿਚੋਂ ਇਸ ਯਾਤਰਾ ਨੇ ਲੰਘਣਾ ਹੈ ਉਹਨਾਂ ਦੀ ਸਾਫ਼-ਸਫਾਈ ਕੀਤੀ ਜਾਵੇ।ਟੋਏ-ਟਿੱਬੇ ਪੂਰੇ ਜਾਣ, ਫੁੱਟਪਾਥਾਂ `ਤੇ ਪੇਂਟ ਅਤੇ ਸਟਰੀਟ ਲਾਈਟਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸ਼ਬਦ ਗੁਰੂ ਯਾਤਰਾ ਵਿੱਚ ਸ਼ਾਮਲ ਸੰਗਤ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਪੱਤਰ ਪ੍ਰਾਪਤ ਕਰਨ ਉਪਰੰਤ ਮੇਅਰ ਰਿੰਟੂ ਨੇ ਕਿਹਾ ਕਿ ਗੁਰੂ ਨਗਰੀ ਦੀ ਸੇਵਾ ਬੜੇ ਭਾਗਾਂ ਨਾਲ ਮਿਲਦੀ ਹੈ ਅਤੇ ਉਹ ਸਭ ਵੱਡੇ ਭਾਗਾਂ ਵਾਲੇ ਹਨ, ਜਿੰਨਾਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦੇ ਪ੍ਰਬੰਧਾਂ ਦੀ ਸੇਵਾ ਨਿਭਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਮੇਅਰ ਨੇ ਯਕੀਨ ਦਿਵਾਇਆ ਕਿ ਨਗਰ ਨਿਗਮ ਦੇ ਸਮੂਹ ਵਿਭਾਗ ਪੂਰੀ ਲਗਨ ਅਤੇ ਤਨਦੇਹੀ ਨਾਲ ਇਸ ਪਾਵਨ ਯਾਤਰਾ ਦੇ ਪ੍ਰਬੰਧਾਂ ਵਿੱਚ ਆਪਣੀ ਸੇਵਾ ਨਿਭਾਉਣਗੇ।ਉਨਾਂ ਨੇ ਇਸ ਸਬੰਧੀ ਮੌਕੇ `ਤੇ ਹੀ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਸਿਵਲ, ਓ.ਐਂਡ ਐਮ, ਸਟਰੀਟ ਲਾਈਟ ਅਤੇ ਸਿਹਤ ਅਫ਼ਸਰ ਨੂੰ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕਰ ਕੀਤੀਆਂ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media