ਲੌਂਗੋਵਾਲ, 9 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ ) – ਥਾਣਾ ਲੌਂਗੋਵਾਲ ਦੀ ਪੁਲੀਸ ਵਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲਿਆਂ
ਵਿਰੁੱਧ ਕਾਰਵਾਈ ਕਰਦਿਆਂ ਥਾਣਾ ਸਹਾਇਕ ਰਘੁਵਿੰਦਰਪਾਲ ਸਿੰਘ ਨੂੰ ਇਤਲਾਹ ਮਿਲਣ `ਤੇ ਪੁਲਿਸ ਪਾਰਟੀ ਵਲੋਂ ਲੌਂਗੋਵਾਲ ਤੋਂ ਸਿੱਧ ਸਮਾਧਾਂ ਰੋਡ ਵਾਲੀ ਸੜਕ `ਤੇ ਨਾਕਾਬੰਦੀ ਕਰਕੇ ਦੋਸ਼ੀ ਧਰਮਿੰਦਰ ਸਿੰਘ ਉਰਫ ਪੱਲੀ ਪੁੱਤਰ ਸੁਰਜੀਤ ਸਿੰਘ ਵਾਸੀ ਮੰਡੇਰ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਦਾ ਮੋਟਰਸਾਈਕਲ ਜਿਸ ਉਪਰ ਜਾਅਲੀ ਨੰਬਰ ਪਲੇਟ ਪੀ.ਬੀ.11 ਏ.ਐਸ 1786 ਲਗਾਈ ਹੋਈ ਸੀ ਜਦ ਕਿ ਇਸ ਦਾ ਅਸਲ ਨੰਬਰ ਪੀ.ਬੀ.13 ਏ.ਐਨ 1025 ਹੈ। ਪੁਲਿਸ ਅਫਸਰ ਨੇ ਦੱਸਿਆ ਕਿ ਇਸ ਸਬੰਧੀ ਦੋਸ਼ੀ ਧਰਮਿੰਦਰ ਸਿੰਘ ਉਰਫ ਪੱਲੀ ਦੇ ਖਿਲਾਫ਼ ਮੁਕਦਮਾ ਨੰਬਰ 37 ਦਰਜ ਕੀਤਾ ਗਿਆ ਹੈ।ਦੋਸ਼ੀ ਦੇ ਖਿਲਾਫ ਪਹਿਲਾਂ ਵੀ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਬਰਨਾਲਾ ਅੰਦਰ ਚੋਰੀ ਦੇ ਚਾਰ ਮੁਕੱਦਮੇ ਦਰਜ ਹਨ ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media