Tuesday, May 14, 2024

ਕੈਬਨਿਟ ਮੰਤਰੀ ਸੋਨੀ ਵਲੋਂ ਕਾਂਗਰਸੀ ਉਮੀਦਵਾਰ ਔਜਲਾ ਦੇ ਪ੍ਰਚਾਰ ਲਈ ਕੌਂਸਲਰਾਂ ਨਾਲ ਮੀਟਿੰਗ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਤੋਂ ਕਾਂਗਰਸੀ ਵਿਧਾਇਕ ਤੇ ਕੈਬਨਿਟ PUNJ0904201904ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਜਿੱਤ ਯਕੀਨੀ ਬਣਾਉਣ ਲਈ ਕਾਂਗਰਸੀ ਵਰਕਰਾਂ ਤੇ ਆਗੂਆਂ ਦੀਆਂ ਡਿਊਟੀਆਂ ਲਗਾਉਣ ਲਈ ਹਲਕੇ ਦੇ ਕਾਂਗਰਸੀ ਕੌਂਸਲਰਾਂ ਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਵਿਸੇਸ਼ ਮੀਟਿੰਗ ਕੀਤੀ।ਇਸ ਸਮੇਂ ਵਿਸੇਸ਼ ਤੌਰ ਤੇ ਪੁੱਜੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਆਪਣੇ ਸਿਆਸੀ ਗੁਰੂ ਓਮ ਪ੍ਰਕਾਸ਼ ਸੋਨੀ ਤੋਂ ਅਸ਼ੀਰਵਾਦ ਲੈ ਕੇ ਚੋਣ ਪ੍ਰਚਾਰ ਦੀ ਰਸਮੀ ਤੌਰ `ਤੇ ਸ਼ੁਰੂਆਤ ਕੀਤੀ।  
ਵਿਧਾਨ ਸਭਾ ਹਲਕਾ ਕੇਂਦਰੀ ਦੇ ਕਾਂਗਰਸੀ ਕੌਂਸਲਰਾਂ ਤੇ ਸੀਨੀਅਰ ਆਗੂਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਦੇ ਸਿਪਾਹੀ ਗੁਰਜੀਤ ਸਿੰਘ ਔਜਲਾ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਤੋਂ ਵੱਡੀ ਲੀਡ ਨਾਲ ਜੇਤੂ ਰਹਿਣਗੇ।ਉਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਦੇਸ਼ ਵਾਸੀਆਂ ਦੀ ਭਲਾਈ ਲਈ ਚੁੱਕੇ ਜਾਣ ਵਾਲੇ ਮੁੱਦਿਆਂ ਤੋਂ ਮੂੰਹ ਮੋੜ ਕੇ ਭਾਜਪਾ ਆਗੂਆਂ ਵਲੋਂ ਦੇਸ਼ ਦੀਆਂ ਸੈਨਾਵਾਂ ਦੇ ਨਾਮ `ਤੇ ਝੂਠੀ ਰਾਜਨੀਤੀ ਕੀਤੀ ਜਾ ਰਹੀ ਹੈ।ਸੋਨੀ ਨੇ ਅੰਮ੍ਰਿਤਸਰ ਦੇ ਵਿਕਾਸ ਤੇ ਸ਼ਹਿਰੀਆਂ ਦੀਆਂ ਸਮੱਸਿਆਵਾਂ ਨੂੰ ਦੇਸ਼ ਦੀ ਸੰਸਦ ਵਿੱਚ ਚੁੱਕਣ ਲਈ ਨੌਜੁਆਨ ਆਗੂ ਗੁਰਜੀਤ ਸਿੰਘ ਔਜਲਾ ਜਿੱਤ ਲਈ ਹਰੇਕ ਕਾਂਗਰਸੀ ਵਰਕਰ ਨੂੰ ਹੁਣ ਤੋਂ ਹੀ ਚੋਣ ਮੈਦਾਨ ਵਿੱਚ ਡਟਣ ਦੀ ਅਪੀਲ ਕੀਤੀ।
ਕਾਂਗਰਸੀ ਆਗੂਆਂ ਤੇ ਕੌਂਸਲਰਾਂ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਉਮੀਦਵਾਰ ਔਜਲਾ ਨੇ ਕਿਹਾ ਕਿ ਦੇਸ਼ ਅੰਦਰ ਫਿਰਕਾਪ੍ਰਸਤੀ ਤੇ ਜਾਤ-ਪਾਤ ਦੀ ਰਾਜਨੀਤੀ ਨੂੰ ਹਵਾ ਦੇਣ ਵਾਲੀ ਭਾਜਪਾ ਸਰਕਾਰ ਨੂੰ ਚਲਦਾ ਕਰਨ ਲਈ ਦੇਸ਼ ਵਾਸੀ ਪੱਬਾਂ ਭਾਰ ਹੋਏ ਹਨ।ਔਜਲਾ ਨੇ ਦਾਅਵਾ ਕੀਤਾ ਕਿ ਦੇਸ਼ ਅੰਦਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸੀ ਸਰਕਾਰ ਬਨਣ ਜਾ ਰਹੀ ਹੈ ਅਤੇ ਦੇਸ਼ ਅੰਦਰ ਕਨੂੰਨ ਦਾ ਰਾਜ ਹੋਵੇਗਾ ਤੇ ਦੇਸ਼ ਦਾ ਸਰਵਪੱਖੀ ਵਿਕਾਸ ਬਿਨ੍ਹਾਂ ਕਿਸੇ ਵਿਤਕਰੇ ਦੇ ਹੋਵੇਗਾ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਕੌਂਸਲਰ ਵਿਕਾਸ ਸੋਨੀ, ਯੂਨਿਸ ਡਿਪਟੀ ਮੇਅਰ ਅੰਮ੍ਰਿਤਸਰ, ਇਕਬਾਲ ਸਿੰਘ ਸ਼ੈਰੀ, ਸੁਨੀਲ ਕੁਮਾਰ, ਸੁਰਿੰਦਰ ਕੁਮਾਰ ਸ਼ਿੰਦਾ ਕੌਂਸਲਰ, ਜਸਵਿੰਦਰ ਸਿੰਘ ਜੱਜ ਪ੍ਰਧਾਨ ਬਲਾਕ ਕਾਂਗਰਸ ਕਮੇਟੀ, ਰਮਨ ਬਾਬਾ ਬਲਾਕ ਪ੍ਰਧਾਨ, ਵਿਕਾਸ ਮਿਸ਼ਰਾ, ਸੋਨੂੰ ਚੱਢਾ, ਪਰਮਜੀਤ ਬਤਰਾ, ਪਰਮਵੀਰ ਸਿੰਘ ਲਾਟੀ ਸਾਬਕਾ ਕੌਂਸਲਰ, ਵਰਦਾਨ ਭਗਤ, ਰਾਮਪਾਲ ਸਿੰਘ ਬਲਾਕ ਪ੍ਰਧਾਨ, ਅਰੁਣ ਕੁਮਾਰ ਪੱਪਲ, ਮਹੇਸ਼ ਖੰਨਾ, ਇੰਦਰ ਖੰਨਾ, ਕੌਂਸਲਰ ਗੁਰਦੇਵ ਸਿੰਘ ਦਾਰਾ, ਰਵੀ ਕਾਂਤ, ਕੌਂਸਲਰ ਤਾਹਿਰ ਸ਼ਾਹ, ਪਰਮਜੀਤ ਚੋਪੜਾ, ਅਨੋਖ ਸਿੰਘ ਲੱਧੜ ਆਦਿ ਹਾਜਰ ਸਨ। 

Check Also

ਡੀ.ਏ.ਵੀ ਇੰਟਰਨੈਸ਼ਨਲ ਦੀ ਭਾਵਿਕਾ ਸ਼ਾਰਦਾ ਦਾ 98.6% ਅੰਕਾਂ ਨਾਲ ਸਕੂਲ ਤੇ ਅੰਮ੍ਰਿਤਸਰ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਦਸਵੀ ਕਲਾਸ ਸੀ.ਬੀ.ਐਸ.ਈ ਦਾ ਨਤੀਜਾ …

Leave a Reply