ਗਵਾਲ ਮੰਡੀ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਰੈਲੀ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਸ਼ਿਵਦੁਲਾਰ ਸਿੰਘ ਢਿਲੋਂ ਜਿਲ੍ਹਾ ਚੋਣ ਅ
ਫਸਰ-ਕਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥੀਆਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਸਹੰੁ ਚੁਕਾਈ ਗਈ ਅਤੇ ਇਸ ਮੌਕੇ ਜੈਨਿਥ ਗਰੁੱਪ ਆਪਣੇ ਕਲਾਕਾਰੀ ਅੰਦਾਜ ਵਿੱਚ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਗਿਆ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੀ.ਡੀ.ਪੀ.ਓ-ਕਮ-ਸਹਾਇਕ ਨੋਡਲ ਅਫਸਰ ਅੰਮ੍ਰਿਤਸਰ ਅਰਬਨ-3 ਮੈਡਮ ਮੀਨਾ ਦੇਵੀ ਨੇ ਕਿਹਾ ਕਿ ਅਸੀਂ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਹਾਂ ਅਤੇ ਸਾਡਾ ਫਰਜ ਬਣਦਾ ਹੈ ਕਿ ਅਸੀਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੀਏ।ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਕਈ ਐਪ ਬਣਾਏ ਗਏ ਹਨ ਜਿਸ ਰਾਹੀਂ ਵੋਟਰ ਕਿਸੇ ਵੀ ਤਰ੍ਹਾਂ ਦੀ ਵੋਟਾਂ ਪ੍ਰਤੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਬਿਨਾਂ ਕਿਸੇ ਡਰ, ਲਾਲਚ, ਜਾਤਪਾਤ ਤੋਂ ਉਪਰ ਉਠ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ।ਸ੍ਰੀਮਤੀ ਮੀਨਾ ਦੇਵੀ ਵੱਲੋਂ ਵਿਦਿਆਰਥੀਆਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਸਹੰੁ ਚੁਕਾਈ।
ਸਵੀਪ ਮੁਹਿੰਮ ਤਹਿਤ ਸ੍ਰੀਮਤੀ ਸੁਮਨ ਦੇਵੀ ਸੀ.ਡੀ.ਪੀ.ਓ ਵੱਲੋਂ ਆਂਗਨਵਾੜੀ ਵਰਕਰਾਂ, ਹੈਲਪਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗਵਾਲ ਮੰਡੀ ਵਿਖੇ ਇਕ ਰੈਲੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਦੌਰਾਨ ਲੋਕਾਂ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਆਪਣੇ ਹੱਥਾਂ ਵਿੱਚ ਬੈਨਰ ਫੜੇ ਹੋਏ ਸਨ।ਇਹ ਰੈਲੀ ਗਵਾਲ ਮੰਡੀ ਦੇ ਵੱਖ ਵੱਖ ਬਾਜਾਰਾਂ ਵਿੱਚ ਗਈ ਜਿਥੇ ਮਤਦਤਾਵਾਂ ਨੂੰ ਵੋਟਾਂ ਦੇ ਹੱਕ ਸਬੰਧੀ ਜਾਗਰੂਕ ਕੀਤਾ ਅਤੇ ਸੰਦੇਸ਼ ਦਿੱਤਾ ਕਿ ਹਰ ਬਾਲਗ 19 ਮਈ ਵਾਲੇ ਦਿਨ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰੇ।
ਇਸ ਮੌਕੋ ਖਾਲਸਾ ਕਾਲਜ ਆਫ ਲਾਅ ਵਿਖੇ ਬੀ.ਈ.ਓ ਮੈਡਮ ਨੀਲਮ, ਸੈਕਟਰ ਅਫਸਰ ਸ਼ਕਤੀ ਸੁਮਨ, ਸੁਪਰਵਾਈਜਰ ਸੁਖਜਿੰਦਰ ਕੌਰ ਅਤੇ ਜਗਦੀਪ ਕੌਰ, ਡਾ: ਗੁਨੀਸ਼ਾ ਸਲੂਜਾ ਡੀਨ ਤੇ ਸਹਾਇਕ ਪ੍ਰੋਫੈਸਰ, ਸਹਾਇਕ ਪ੍ਰੋਫੈਸਰ ਰਸ਼ਿਮਾ ਚੰਗੋਤਰਾ, ਸਹਾਇਕ ਪ੍ਰੋਫੈਸਰ ਜਤਿੰਦਰ ਕੌਰ ਅਤੇ ਪ੍ਰੀਤ ਇੰਦਰ ਕੋਰ ਵੀ ਹਾਜਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media