Sunday, April 28, 2024

ਸਬ-ਕਮੇਟੀ ਦੀਆਂ ਸਿਫਾਰਸ਼ਾਂ `ਤੇ ਫਾਰਗ ਕੀਤੇ ਮੁਲਾਜ਼ਮਾਂ ਨੂੰ ਨਿਯੁੱਕਤੀ ਪੱਤਰ ਦਿੱਤੇ – ਡਾ. ਰੂਪ ਸਿੰਘ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਹੈ ਕਿ ਫਾਰਗ ਮੁਲਾਜ਼ਮਾਂ Dr. Roop Sਸਬੰਧੀ ਅੰਤ੍ਰਿੰਗ ਕਮੇਟੀ ਵੱਲੋਂ ਇਕ ਸਬ-ਕਮੇਟੀ ਗਠਿਤ ਕੀਤੀ ਗਈ ਸੀ ਜਿਸ ਦੀਆਂ ਸਿਫਾਰਸ਼ਾਂ ਅਨੁਸਾਰ ਇਨ੍ਹਾਂ ਮੁਲਾਜ਼ਮਾਂ ਨੂੰ ਨਿਯੁੱਕਤੀ ਪੱਤਰ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਦੀ ਸੇਵਾ ਪਹਿਲਾਂ ਵਾਲੇ ਸਥਾਨਾਂ ’ਤੇ ਹੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਵਿਚ ਬਿਲਮੁਕਤਾ, ਕੰਟਰੈਕਟ ਅਤੇ ਦਿਹਾੜੀ ਵਾਲੇ ਮੁਲਾਜ਼ਮ ਸ਼ਾਮਲ ਹਨ ਅਤੇ ਸਾਰੇ ਮੁਲਾਜ਼ਮਾਂ ਦੀ ਸੇਵਾ ਤੋਂ ਬਾਹਰ ਰਹਿਣ ਦੇ ਸਮੇਂ ਨੂੰ ਬਿਨਾਂ ਤਨਖਾਹ ਛੁੱਟੀ ਪ੍ਰਵਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਹਿਰੀਲੀ ਚੀਜ ਨਿਗਲਣ ਵਾਲੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਇਲਾਜ ਅਧੀਨ ਸਰਹੁਸਨ ਸਿੰਘ ਦਾ ਦੇ ਇਲਾਜ ’ਤੇ ਸਾਰਾ ਖਰਚਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ ਤੇ ਡਾਕਟਰਾਂ ਨੂੰ ਉਸ ਦਾ ਬਿਹਤਰ ਇਲਾਜ ਕਰਨ ਲਈ ਕਿਹਾ ਗਿਆ ਹੈ।ਉਨ੍ਹਾਂ ਕਿਹਾ ਕਿ ਜੇਰੇ ਇਲਾਜ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੇ ਇਲਾਜ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ।
 

Check Also

ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਲਈ ਇਨਕਮ ਟੈਕਸ ਅਤੇ ਰਿਟਰਨ ਦੀ ਈ-ਫਾਈਲਿੰਗ ’ਤੇ ਵਰਕਸ਼ਾਪ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply