ਭੀਖੀ, 10 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਨੇ ਚੋਣ ਕਮਿਸ਼ਨ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਤੋਂ ਕੋਟਕਪੁਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ‘ਸਿਟ’ ਦੇ ਮੈਂਬਰ ਆਈ.ਜੀ ਕੁੰਵਰ ਪ੍ਰਤਾਪ ਸਿੰਘ ਦੇ ਕੀਤੇ ਤਬਾਦਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਇਹ ਮਨਮਾਨਾ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ ਹੈ। ਪਾਰਟੀ ਦਾ ਕਹਿਣਾ ਹੈ ਕਿ ਇਹ ਨਿਰਪੱਖ ਫੈਸਲਾ ਨਹੀਂ, ਬਲਕਿ ਚੋਣ ਕਮਿਸ਼ਨ ਨੇ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਇਹਨਾਂ ਕਾਂਡ ਦੇ ਦੋਸ਼ੀ ਤੇ ਭਾਜਪਾ ਦੇ ਭਾਈਵਾਲ ਬਾਦਲ ਪਿਉ-ਪੁੱਤ ਨੂੰ ਬਚਾਉਣ ਲਈ ਹੀ ਆਪਣੇ ਅਧਿਕਾਰ ਖੇਤਰ ਤੋ ਬਾਹਰ ਜਾ ਕੇ ਇਹ ਇਕ ਪਾਸੜ ਫੁਰਮਾਨ ਜਾਰੀ ਕੀਤਾ ਹੈ।
ਲਿਬਰੇਸ਼ਨ ਦੀ ਪੰਜਾਬ ਇਕਾਈ ਦੇ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ ਨੰਤ ਨੇ ਇਥੇ ਜਾਰੀ ਬਿਆਨ ਵਿੱਚ ਕਿਹਾ ਕਿ ਇਹ ਵਿਸ਼ੇਸ਼ ਜਾਂਚ ਟੀਮ ਸੰਵੇਦਨਸ਼ੀਲ ਮਾਮਲੇ ਦੀ ਪੜਤਾਲ ਲਈ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਇਮ ਹੋਈ ਸੀ।ਲਿਬਰੇਸ਼ਨ ਆਗੂ ਦਾ ਕਹਿਣਾ ਹੈ ਕਿ ਪਾਰਟੀ ਬਾਦਲਾਂ ਦਾ ਪੁੱਖ ਪੂਰਨ ਵਾਲੇ ਚੋਣ ਕਮਿਸ਼ਨ ਦੇ ਇਸ ਫੈਸਲੇ ਦਾ ਡਟਵਾਂ ਵਿਰੋਧ ਕਰੇਗੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media