ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਟੂਡੈਂਟ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵਲੋਂ ਬਣਾਈ ਗਈ ਜਲਿਆਂਵਾਲਾ ਬਾਗ ਖੂਨੀ ਸਾਕੇ ਦੀ
ਸ਼ਤਾਬਦੀ ਸਮਾਰੋਹ ਕਮੇਟੀ ਵਲੋਂ 13 ਅਪ੍ਰੈਲ ਨੂੰ ਸਥਾਨਕ ਰਾਮ ਬਾਗ (ਕੰਪਨੀ ਬਾਗ) ਵਿਖੇ ਕਰਵਾਈ ਜਾ ਰਹੀ ਕਾਨਫਰੰਸ ਵਿੱਚ ਵੱਡੀ ਗਿਣਤੀ `ਚ ਨੌਜਵਾਨ ਸ਼ਾਮਲ ਹੋਣਗੇ।ਜਿਥੋਂ ਉਹ ਮਾਰਚ ਕਰਦੇ ਹੋਏ ਜਲਿਆਂਵਾਲਾ ਬਾਗ ਪਹੁੰਚ ਕੇ ਸ਼ਹੀਦਾਂ ਨੂੰ ਸਿਜ਼ਦਾ ਕਰਨਗੇ।ਜਿੰਨਾਂ ਨੂੰ ਸਮਾਰਾਜ ਦੇ ਖਿਲਾਫ ਸੰਘਰਸ਼ ਜਾਰੀ ਰੱਖਣ ਅਤੇ ਸੱਚੀ ਸੁੱਚੀ ਧਰਮ ਨਿਰਪਖਤਾ `ਤੇ ਪਹਿਰਾ ਦੇਣ ਦਾ ਪ੍ਰਣ ਕਰਵਾਇਆ ਜਾਵੇਗਾ।ਸਥਾਨਕ ਵਿਰਸਾ ਵਿਹਾਰ ਵਿਖੇ ਕਰਵਾਈ ਗਈ ਇੱਕ ਪ੍ਰੈਸ ਕਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆਂ ਨੌਜਵਾਨ ਭਾਰਤ ਸਭਾ ਦੇ ਸੂਬਾ ਪ੍ਰਧਾਨ ਰਮਿੰਦਰ ਸਿੰਘ ਪਟਿਆਲਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ ਤੇ ਸੂਬਾ ਮੀਤ ਪ੍ਰਧਾਨ ਹਰਦੀਪ ਕੌਰ ਕੋਟਲਾ ਨੇ ਦੱਸਿਆ ਕਿ ਦੋਨਾ ਹਮਖਿਆਲ ਜਥੇਬੰਦੀਆਂ ਵਲੋਂ ਖੂਨੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਵੱਡੇ ਪੱਧਰ `ਤੇ ਪ੍ਰਚਾਰ ਮੁਹਿੰਮ ਅਰੰਭੀ ਗਈ ਹ।ਜਿਸ ਤਹਿਤ ਡੇੜ ਲੱਖ ਪੈਂਫਲਿਟ, 25 ਹਜਾਰ ਪੋਸਟਰ ਤੇ ਹਜਾਰਾਂ ਸਟਿੱਕਰ ਤੇ 10000 ਦੇ ਕਰੀਬ ਵਿਦਿਆਰਥੀ ਸੰਘਰਸ਼ ਮੈਗਜ਼ੀਨ ਛਪਵਾਏ ਗਏ ਹਨ।ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜਤਿੰਦਰ ਸਿੰਘ ਛੀਨਾ ਵੀ ਮੌਜੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media