ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ
ਸਕੂਲ ਵਿਖੇ ਵਿਸਾਖੀ ਦੇ ਦਿਹਾੜੇ ਨਾਲ ਸੰਬੰਧਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਧਾਰਮਿਕ ਸਿੱਖਿਆ ਦੇ ਅਧਿਆਪਕ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਦਿਹਾੜੇ ਨਾਲ ਸੰਬੰਧਤ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ।ਉਹਨਾਂ ਨੇ 1699 ਈ: ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਖਾਲਸਾ ਪੰਥ ਦੀ ਸਾਜਨਾ ਸੰਬੰਧੀ ਪੀ.ਪੀ.ਟੀ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਉਹਨਾਂ ਨੂੰ ਖੰਡੇ-ਬਾਟੇ ਦੀ ਪਾਹੁਲ ਛਕਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਲ੍ਹਿਆਂ ਵਾਲੇ ਬਾਗ਼ ਦੇ ਸਾਕੇ ਤੋਂ ਵੀ ਜਾਣੂ ਕਰਵਾਇਆ ਅਤੇ ਦੱਸਿਆ ਕਿ 13 ਅਪ੍ਰੈਲ 2019 ਵਾਲੇ ਦਿਨ ਇਸ ਸਾਕੇ ਦੇ 100 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
ਇਸ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ।ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ਵੀ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੁਆਰਾ ਦਰਸਾਈ ਗਈ ਉੱਚੀ ਸੁੱਚੀ ਜੀਵਨ ਜਾਚ ਅਪਨਾਉਣ ਲਈ ਕਿਹਾ।ਇਸ ਮੌਕੇ ਤੇ ਵੱਡੀ ਗਿਣਤੀ `ਚ ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media