ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਹਜਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ
ਵੱਲੋਂ ਬਾਬਾ ਨੌਧ ਸਿੰਘ ਜੀ ਦੀ ਸਮਾਧ ਦੇ ਨਜਦੀਕ ਪਿੰਡ ਚੱਬਾ ਵਿਖੇ ਜੱਲ੍ਹਿਆਂ ਵਾਲੇ ਬਾਗ ਦੇ ਖੂਨੀ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਤਾਬਦੀ ਵਰੇ੍ਹ `ਤੇ ਯਾਦ ਕਰਦਿਆਂ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ ਤੇ ਪਿੰਡ ਚੱਬਾ ਤੋਂ 12 ਕਿਲੋਮੀਟਰ ਦਾ ਮਾਰਚ ਕਰਕੇ ਅੰਮ੍ਰਿਤਸਰ ਵਿਖੇ ਜਲ੍ਹਿਆਂ ਵਾਲੇ ਬਾਗ `ਚ ਸ਼ਹੀਦੀ ਲਾਟ ਵਿੱਖੇ ਪਹੁੰਚ ਕੇ ਇਨਕਲਾਬੀ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।
ਇਕੱਠ ਵੱਲੋਂ ਮਤਾ ਪਾਸ ਕਰਕੇ ਦੇਸ਼ ਦੇ ਹਾਕਮਾਂ ਦੀ ਸਖਤ ਨਿਖੇਧੀ ਕੀਤੀ ਗਈ ਤੇ ਮੰਗ ਕੀਤੀ ਗਈ ਕਿ ਜੱਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਤੇ ਹੋਰ ਜੰਗ-ਏ-ਅਜ਼ਾਦੀ ਦੇ ਸ਼ਹੀਦਾਂ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿੱਤਾ ਜਾਵੇ। ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨ: ਸਕੱਤਰ ਸਰਵਣ ਸਿੰਘ ਪੰਧੇਰ, ਸੀਨੀ: ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ 13 ਅਪ੍ਰੈਲ 1919 ਨੂੰ ਅੰਗਰੇਜ ਹਾਕਮਾਂ ਵੱਲੋਂ ਕੀਤੀ ਗਈ ਅੰਨੇ੍ਹਵਾਹ ਫਾਇਰਿੰਗ ਨਾਲ ਡੁੱਲੇ ਖੂਨ ਨੇ ਦੇਸ਼ ਦੀ ਅਜ਼ਾਦੀ ਦੀ ਲੜਾਈ ਨੂੰ ਇੱਕ ਨਵਾਂ ਮੋੜ ਦਿੱਤਾ ਤੇ ਉਹਨਾਂ ਨੂੰ ਇੱਥੋਂ ਜਾਣ ਲਈ ਮਜ਼ਬੂਰ ਹੋਣਾ ਪਿਆ।ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਅੰਗਰੇਜਾਂ ਦੇ ਜਾਣ ਤੋਂ ਬਾਅਦ ਪਿਛਲੇ 72 ਸਾਲਾਂ ਵਿੱਚ ਸਾਮਰਾਜੀ ਨੀਤੀਆਂ `ਤੇ ਚੱਲ ਰਹੇ ਭਾਰਤ ਦੇ ਭ੍ਰਿਸ਼ਟ ਹਾਕਮਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨਾਲ ਕਿਸਾਨਾਂ ਮਜ਼ਦੂਰਾਂ ਦਾ ਜਿਊਣਾ ਖਤਰਨਾਕ ਹੱਦ ਤੱਕ ਔਖਾ ਹੋ ਗਿਆ ਤੇ ਦੇਸ਼ ਦਾ 73% ਧੰਨ 1% ਲੋਕਾਂ ਕੋਲ ਪਹੁੰਚ ਚੁੱਕਾ ਹੈ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media