Wednesday, September 23, 2026

ਕਿਸਾਨਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ 14 ਮਈ ਨੂੰ ਰਾਜ ਭਵਨ ਦੇ ਘਿਰਾਉ ਦਾ ਐਲਾਨ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ ਕਰਦਿਆਂ ਐਲਾਨ PUNJ1304201910ਕੀਤਾ ਕਿ 14 ਮਈ ਨੂੰ ਚੰਡੀਗੜ੍ਹ ਵਿਖੇ ਗਵਰਨਰ ਦੇ ਰਾਜ ਭਵਨ ਦਾ ਘਿਰਾਉ ਕੀਤਾ ਜਾਵੇਗਾ ਤੇ ਮੰਗ ਕੀਤੀ ਜਾਵੇਗੀ ਕਿ ਕੇਂਦਰ ਸਰਕਾਰ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਕਰ ਮੁੱਕਤ ਵਪਾਰ ਸਮਝੌਤਾ 16 ਦੇਸ਼ਾਂ ਨਾਲ ਜੋ ਜੂਨ ਵਿੱਚ ਲਾਗੂ ਕਰ ਰਹੀ ਹੈ ਨੂੰ ਤੁਰੰਤ ਰੱਦ ਕੀਤਾ ਜਾਵੇ, ਖੇਤੀ ਮੰਡੀ ਤੋੜਨ ਦੀ ਤਜਵੀਜ਼ ਰੱਦ ਕਰਕੇ 22 ਫਸਲਾਂ ਦੀ ਸਰਕਾਰੀ ਖਰੀਦ ਦੀ ਗਰੰਟੀ ਸਰਕਾਰ ਵਲੋਂ ਕੀਤੀ ਜਾਵੇ ਤੇ ਫਸਲਾਂ ਦਾ ਭਾਅ ਡਾ: ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਤੈਅ ਕੀਤਾ ਜਾਵੇ, ਕਿਸਾਨ ਪੱਖੀ ਨੀਤੀ ਤੇ ਵੱਖਰਾ ਬੱਜਟ ਪੇਸ਼ ਕੀਤਾ ਜਾਵੇ, ਕਿਸਾਨਾ ਮਜ਼ਦੂਰਾਂ ਦਾ ਸਮੁੱਚਾ ਕਰਜਾ ਮੁਆਫ ਤੇ ਕੁਰਕੀਆਂ ਗ੍ਰਿਫਤਾਰੀਆਂ ਬੰਦ ਕੀਤੀਆਂ ਜਾਣ।ਨਿੱਜੀ ਤੇ ਸਰਕਾਰੀ ਜਾਇਦਾਦ ਨੁਕਸਾਨ ਰੋਕੂ ਐੱਕਟ 2017 ਤੁਰੰਤ ਰੱਦ ਕੀਤਾ ਜਾਵੇ, 2003 ਬਿਜਲੀ ਐਕਟ ਰੱਦ ਕਰਕੇ ਘਰੇਲੂ ਬਿਜਲੀ ਦਰ 1 ਰੁਪਏ ਯੂਨਿਟ ਕੀਤੀ ਜਾਵੇ, ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਣ, ਗੰਨਾਂ ਕਾਸ਼ਤਕਾਰਾਂ ਨੂੰ 1100 ਕਰੋੜ ਰੁਪਏ ਦਾ ਬਕਾਇਆ 15% ਵਿਆਜ ਸਮੇਤ ਦੇਣ, ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕਰਨ ਤੇ ਮੰਨੀਆਂ ਹੋਈਆਂ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ ਵੀ ਕੀਤੀ ਜਾਵੇਗੀ।
              ਇਸ ਮੌਕੇ ਸੁਖਵਿੰਦਰ ਸਿੰਘ ਸਭਰਾ, ਜਸਬੀਰ ਸਿੰਘ ਪਿੱਦੀ, ਗੁਰਲਾਲ ਸਿੰਘ ਪੰਡੋਰੀ, ਹਰਪ੍ਰੀਤ ਸਿੰਘ ਸਿੱਧਵਾਂ, ਗੁਰਬਚਨ ਸਿੰਘ ਚੱਬਾ ਨੇ ਵੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕੀਤਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply