Wednesday, March 18, 2026

ਹਲਕਾ ਪੂਰਬੀ ਤੋਂ ਮੈਡਮ ਸਿੱਧੂ ਨੇ ਸੰਭਾਲੀ ਅੋਜਲਾ ਦੀ ਚੋਣ ਕਮਾਨ

ਹਰਸਿਮਰਤ ਬਾਦਲ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜਨ ਦੀ ਦਿੱਤੀ ਚੁਣੌਤੀ

PPN1404201901ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੂਸਰੀ ਵਾਰ ਚੋਣ ਮੈਦਾਨ `ੱਚ ਉਤਾਰੇ ਗੁਰਜੀਤ ਔਜਲਾ ਦੀ ਹਮਾਇਤ ਵਿੱਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਤੇ ਸਾਬਕਾ ਸੰਸਦੀ ਸਕੱਤਰ ਸ਼੍ਰੀਮਤੀ ਨਵਜੋਤ ਕੌਰ ਸਿੱਧੂ ਨੇ ਚੋਣ ਪ੍ਰਚਾਰ ਦੀ ਕਮਾਨ ਸੰਭਾਲਦਿਆਂ ਹਲਕੇ ਨਾਲ ਸੰਬੰਧਿਤ ਕੌਂਸਲਰ, ਪੰਚ-ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂਆਂ ਦੀ ਇਕ ਵਿਸ਼ਾਲ ਚੋਣ ਮੀਟਿੰਗ ਕੀਤੀ। ਜਿਸ ਵਿੱਚ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਅੋਜਲਾ ਮੌਜੂਦ ਰਹੇ।
ਸ਼੍ਰੀਮਤੀ ਨਵਜੋਤ ਕੌਰ ਸਿੱਧੂ ਨੇ ਸੰਵਿਧਾਨਿਕ ਸੰਸਥਾਵਾਂ ਦਾ ਘਾਣ ਕਰਨ, ਦੇਸ਼ ਦੀ ਕੱਖੋਂ ਹੌਲੀ ਹੋਈ ਆਰਥਿਕ ਵਿਵਸਥਾ, ਦੇਸ਼ ਦੀਆਂ ਸੈਨਾਵਾਂ ਦੇ ਨਾਮ `ਤੇ ਕੀਤੀ ਜਾ ਰਹੀ ਘਟੀਆ ਸਿਆਸਤ, ਘੱਟ ਗਿਣਤੀ ਸੰਸਥਾਵਾਂ ਤੇ ਘੱਟ ਗਿਣਤੀ ਲੋਕਾਂ ਤੇ ਹੋਏ ਹਮਲਿਆਂ ਅਤੇ ਦੇਸ਼ ਵਾਸੀਆਂ ਨਾਲ ਝੂਠੇ ਵਾਅਦੇ ਕਰਕੇ ਮੁੱਕਰ ਜਾਣ ਵਾਲੀ ਜੁਮਲੇਬਾਜ਼ ਮੋਦੀ ਸਰਕਾਰ ਦੇ ਰਾਜਕਾਲ ਨੂੰ ਉਨਾਂ ਗੁੰਡਾ ਰਾਜ ਐਲਾਨਿਆ।ਮੋਦੀ ਸਰਕਾਰ ਨੂੰ ਜੜੋਂ ਉਖਾੜਨ ਦਾ ਸੱਦਾ ਦਿੰਦਿਆਂ ਕੇਂਦਰ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸੀ ਸਰਕਾਰ ਸਥਾਪਿਤ ਕਰਨ ਅਤੇ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਅੋਜਲਾ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਸੂਬੇ ਦੀ ਸੱੱਤਾ ਤੇ ਕਾਬਜ਼ ਰਹੇ ਇਕ ਪਰਿਵਾਰ ਵਲੋਂ ਪੰਜਾਬੀਆਂ ਨੂੰ ਕੱਖੋਂ ਹੌਲੇ ਕਰਕੇ ਸੂਬਾ ਵਾਸੀਆਂ ਨਾਲ ਧੋਖਾ ਕੀਤਾ ਗਿਆ ਸੀ ਜਿਸ ਦਾ ਖਮਿਆਜ਼ਾ ਖਤਮ ਹੋਣ ਦੇ ਕੰਢੇ ਪੁੱਜੀ ਉਸ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਿਆ ਸੀ। ਸ਼੍ਰੀਮਤੀ ਸਿੱਧੂ ਨੇ ਪ੍ਰਧਾਨ ਮੰਤਰੀ ਮੋਦੀ ਤੇ ਸਿਆਸੀ ਵਾਰ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਵਿਦੇਸ਼ ਫੇਰੀਆਂ ਨੂੰ ਲੈ ਕੇ ਲੱਗਦਾ ਹੈ ਕਿ ਮੋਦੀ ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਹੀਂ ਬਣੇ ਸਗੋਂ ਵਿਸ਼ਵ ਸੈਰ ਲਈ ਪ੍ਰਧਾਨ ਮੰਤਰੀ ਬਣਾਏ ਗਏ ਸਨ।ਅੋਜਲਾ ਦੀ ਜਿੱਤ ਪ੍ਰਤੀ ਆਸਵੰਦ ਹੁੰਦਿਆਂ ਉਨਾਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਅੋਜਲਾ ਖਿਲਾਫ ਚੋਣ ਮੈਦਾਨ ਵਿੱਚ ਆਉਣ ਦਾ ਚੈਲੰਜ ਦਿੱਤਾ।ਕਾਂਗਰਸੀ ਉਮੀਦਵਾਰ ਔਜਲਾ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਸ਼੍ਰੀਮਤੀ ਨਵਜੋਤ ਕੌਰ ਸਿੱਧੂ ਦੇ ਨਾਲ ਚੋਣ ਪੈਦਾਨ ਵਿੱਚ ਡਟਣ ਵਾਲੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ।ਉਨਾਂ ਨੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੀ ਬੂਥ ਪੱਧਰ ਤੱਕ ਡਿਊਟੀਆਂ ਲਗਾਈਆਂ । ਇਸ ਮੌਕੇ ਸਾਬਕਾ ਵਿਧਾਇਕ ਤੇ ਸਾਬਕਾ ਜਿਲਾ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਤੋਂ ਇਲਾਵਾ ਕਾਂਗਰਸੀ ਕੌਂਸਲਰ, ਪੰਚ-ਸਰਪੰਚ ਤੇ ਸੀਨੀਅਰ ਕਾਂਗਰਸੀ ਆਗੂ ਹਾਜਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply