Sunday, January 5, 2025

ਸੈਕਰਡ ਸੋਲਜ਼ ਕਾਨਵੈਂਟ ਸਕੂਲ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਕੀਤੀ ਗਈ ਅਰਦਾਸ

PPN1404201904ਭਿੱਖੀਵਿੰਡ, 14 ਅਪ੍ਰੈਲ (ਪੰਜਾਬ ਪੋਸਟ – ਹਰਮੀਤ ਭਿੱਖੀਵਿੰਡ) – ਸੈਕਰਡ ਸੋਲਜ ਕੋਨਵੈਟ ਸਕੂਲ ਪਿੰਡ ਕਾਲੇ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ।ਚੇਅਰਮੈਨ ਕੰਧਾਲ ਸਿੰਘ ਬਾਠ ਅਤੇ ਐਮ.ਡੀ ਸਹਿਬ ਸਿੰਘ ਸੈਦੋ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸਕੂਲ `ਚ ਸਰਧਾ ਭਾਵਨਾ ਨਾਲ ਕਰਵਾਇਆ ਗਿਆ।ਸਹਿਜ ਪਾਠ ਦੇ ਭੋਗ ਪੈਣ ਉਪਰੰਤ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਭਿੱਖੀਵਿੰਡ, ਬੀਬੀ ਕੌਲਾ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ, ਰਾਗੀ ਜਥਾ ਭਾਈ ਮਨਜੀਤ ਸਿੰਘ ਭਿੱਖੀਵਿੰਡ, ਭਾਈ ਸੁਖਚੈਨ ਸਿੰਘ ਕਥਾਵਾਚਕ ਦਮਦਮੀ ਟਕਸਾਲ, ਭਾਈ ਰਣਧੀਰ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆਂ ਆਦਿ ਸ਼ਖਸ਼ੀਅਤਾਂ ਨੇ ਵਿਦਿਆਰਥੀਆਂ ਨੂੰ ਗੁਰੂ ਘਰ ਦੇ ਵਡਮੁੱਲੇ ਇਤਿਹਾਸ ਨਾਲ ਜੋੜਿਆ।ਬੱਚਿਆਂ ਦੇ ਉੱਜਵਲ ਭਵਿਖ ਲਈ ਕੀਤੀ ਅਰਦਾਸ ਤੋਂ ਬਾਅਦ ਬੱਚਿਆਂ ਨੂੰ ਗੁਰੂ ਘਰ ਨਾਲ ਜੁੜਨ ਲਈ ਇਲਾਕੇ ਦੀਆਂ ਪੰਥਕ ਸ਼ਖਸ਼ੀਅਤਾਂ ਬਾਬਾ ਬਾਵਾ ਸਿੰਘ, ਬਾਬਾ ਗੁਰਬਖਸ਼ ਸਿੰਘ, ਬਾਬਾ ਚਰਨ ਸਿੰਘ ਦਿਆਲਪੁਰਾ, ਬਾਬਾ ਜੋਗਾ ਸਿੰਘ ਦਰਾਜਕੇ, ਬਾਬਾ ਮੌਜੀ ਦਾਸ ਮਾੜੀ ਕੰਬੋਕੇ ਆਦਿ ਨੇ ਹਾਜ਼ਰੀ ਲਗਵਾਈ।ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
 ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਸਰਪੰਚ ਸੁੱਚਾ ਸਿੰਘ ਕਾਲੇ, ਹਰਦੀਪ ਸਿੰਘ ਸਮੁੰਦਰੀ ਸੁਰਸਿੰਘ, ਸਾਬਕਾ ਸਰਪੰਚ ਰਸਾਲ ਸਿੰਘ ਕਾਲੇ, ਮੋਹਨ ਸਿੰਘ ਕੌਂਸਲਰ ਅੰਮ੍ਰਿਤਸਰ, ਕੈਪਟਨ ਪ੍ਰਕਾਸ਼ ਸਿੰਘ, ਸਕੂਲ ਸਟਾਫ ਦੇ ਮੈਂਬਰ ਸਰਪਰੀਤ ਸਿੰਘ, ਗੁਰਸੇਵਕ ਸਿੰਘ, ਗੁਰਚਰਨ ਸਿੰਘ, ਗੁਰਵਿੰਦਰ ਸਿੰਘ, ਮੈਡਮ ਲਖਬੀਰ ਕੌਰ ਵਾਈਸ ਪ੍ਰਿੰਸੀਪਲ, ਸਿਵਾਨੀ ਧਵਨ, ਗੁਰਪ੍ਰੀਤ ਕੌਰ, ਮਨਪ੍ਰੀਤ ਸ਼ਰਮਾ, ਕੁਲਦੀਪ ਕੌਰ, ਬਲਵਿੰਦਰ ਕੌਰ ਡੀ.ਪੀ, ਦਵਿੰਦਰ ਸਿੰਘ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।
    

Check Also

ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ ਸਜਾਇਆ ਗਿਆ

ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ …

Leave a Reply