ਅੰਮ੍ਰਿਤਸਰ, 11 ਸਤੰਬਰ (ਗੁਰਪ੍ਰੀਤ ਸਿੰਘ) – ਸ਼ੀ੍ਰ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼ੀ੍ਰ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਅੰਤਰਯਾਮੀ ਕਲੋਨੀ ਵਿਖੇ ਮੁੱਖ ਸੇਵਾਦਾਰ ਭਾਈ ਸਤਨਾਮ ਸਿੰਘ ਦੀ ਰਹਿਨਮਾਈ ਹੇਠ ਸਜਾਇਆ ਗਿਆ।ਸ਼ੀ੍ਰ ਸੁਖਮਨੀ ਸਾਹਿਬ ਜੀ ਦੇ ਪਾਠਾ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਅਤੇ ਸੱਚਖੰਡ ਸ਼ੀ੍ਰ ਹਰਿਮੰਦਰ ਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਗੁਰਕੀਰਤ ਸਿੰਘ ਤੋਂ ਇਲਾਵਾ ਵੱਖ-ਵੱਖ ਰਾਗੀ ਜੱਥਿਆ ਨੇ ਗੁਰਬਾਣੀ ਦੇ ਰਸਭਿੱਨੇ ਕੀਰਤਨ ਦੁਆਰਾ ਸੰਗਤਾ ਨੂੰ ਨਿਹਾਲ ਕੀਤਾ। ਦੇਰ ਰਾਤ ਤੱਕ ਚੱਲੇ ਇਸ ਕੀਰਤਨ ਦਰਬਾਰ ਵਿੱਚ ਸ਼ੀ੍ਰ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੋਂਕ ਦਰਬਾਰ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅਜੀਤ ਸਿੰਘ ਨੇ ਫੁੱਲਾ ਦੀ ਵਰਖਾ ਕੀਤੀ ਗਈ। ਇਸ ਮੋਕੇ ਉਚੇਚੇ ਤੋਰ ਤੇ ਪੁੱਜੇ ਸੱਚਖੰਡ ਸ਼ੀ੍ਰ ਹਰਿਮੰਦਰ ਸਾਹਿਬ ਜੀ ਦੇ ਸਾਬਕਾ ਅਰਦਾਸੀਏ ਭਾਈ ਧਰਮ ਸਿੰਘ ਨੇ ਅਰਦਾਸ ਉਪਰੰਤ ਹੁਕਮਨਾਮਾ ਸਰਵਨ ਕਰਵਾਇਆ। ਇਸ ਮੋਕੇ ਹੋਰਨਾ ਤੋਂ ਇਲਾਵਾ ਗੁ: ਬਾਬਾ ਦੀਪ ਸਿੰਘ ਜੀ ਸ਼ਹੀਦ ਬੀਬੀ ਕੰਵਲਜੀਤ ਕੋਰ ਸੇਵਕ ਜੱਥਾ ਇਸ਼ਨਾਨ, ਜਸਬੀਰ ਸਿੰਘ, ਕਿਰਪਾਲ ਸਿੰਘ, ਕੋਂਸਲਰ ਦਲਬੀਰ ਸਿੰਘ ਮੱਮਣਕੇ, ਸ਼੍ਰ: ਮੁਖਤਿਆਰ ਸਿੰਘ, ਜਸਬੀਰ ਸਿੰਘ, ਰਜਿੰਦਰ ਸਿੰਘ ਸਾਂਘਾ ਆਦਿ ਹਾਜਰ ਸਨ। ਇਸ ਮੋਕੇ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜੀ ਵੀ ਚਲਾਈ ਗਈ।ਮੰਚ ਸੰਚਾਲਨ ਸ੍ਰ: ਸ਼ਿੰਗਾਰਾ ਸਿੰਘ ਢਿੱਲੋਂ ਨੇ ਸੁਚੱਜੇ ਢੰਗ ਨਾਲ ਕੀਤਾ।
Check Also
ਯੂਨੀਵਰਸਿਟੀ ਨੇ ਜਿੱਤੀ 38ਵੇਂ ਅੰਤਰ ਯੂਨੀਵਰਸਿਟੀ ਉਤਰੀ ਜ਼ੋਨ ਯੁਵਕ ਮੇਲੇ 2024-25 ਦੀ ਦੂਜੀ ਰਨਰ-ਅੱਪ ਟਰਾਫੀ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਦੀ ਸਰਪ੍ਰਸਤੀ ਹੇਠ …