Sunday, July 26, 2026

ਕੇਵਲ ਸਿੰਘ ਢਿੱਲੋਂ ਦੀ ਹਾਜ਼ਰੀ `ਚ ਵੱਖ-ਵੱਖ ਪਾਰਟੀਆਂ ਦੇ ਕਾਰਕੁੰਨ ਕਾਂਗਰਸ ਵਿੱਚ ਸ਼ਾਮਲ

PPN1404201915ਲੌਂਗੋਵਾਲ, 14 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿਸਾਖੀ ਦੇ ਪਵਿਤਰ ਦਿਹਾੜੇ `ਤੇ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿਲੋਂ ਨੇ ਆਪਣੇ ਜੱਦੀ ਪਿੰਡ ਟਲੇਵਾਲ ਦੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਆਪਣੀ ਚੋਣ ਮੁਹਿੰਮ ਦਾ ਜੋਰਦਾਰ ਆਗਾਜ਼ ਕੀਤਾ।ਇਸ ਸਮੇਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਵੱਡੀ ਗਿਣਤੀ ‘ਚ ਵੱਖ-ਵੱਖ ਨੇਤਾਵਾਂ ਨੇ ਕਾਂਗਰਸ ਦਾ ਪੱਲਾ ਫੜਿਆ।ਸਾਰਿਆਂ ਦਾ ਸਵਾਗਤ ਕਰਦੇ ਹੋਏ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਲੋਕ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਵੇਖਦੇ ਹੋਏ ਕਾਂਗਰਸ ਵਿੱਚ ਵੱਡੇ ਪੱਧਰ `ਤੇ ਸ਼ਾਮਿਲ ਹੋ ਰਹੇ ਹਨ।ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ‘ਚ ਸ਼ਾਮਲ ਹੋਣ ਵਾਲੇ ਆਪ ਦੇ ਨੇਤਾਵਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ‘ਚ ਉਨ੍ਹਾਂ ਨੂੰ ਮਾਨ-ਸਨਮਾਨ ਦਿੱਤਾ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੇ ਸਿਰਫ ਵੋਟ ਦੀ ਰਾਜਨੀਤੀ ਕੀਤੀ ਅਤੇ ਆਪ ਨੇ ਜਿਨਾਂ ਸਿਧਾਂਤਾਂ ਨੂੰ ਲੈ ਕੇ ਰਾਜਨੀਤੀ ‘ਚ ਪ੍ਰਵੇਸ਼ ਕੀਤਾ ਸੀ, ਉਹ ਉਸ ‘ਤੇ ਖਰਾ ਨਹੀਂ ਉਤਰੀ।ਉਸ ਨੇ ਸਵਾਰਥ ਦੀ ਰਾਜਨੀਤੀ ਸ਼ੁਰੂ ਕਰਦੇ ਹੋਏ ਵਰਕਰਾਂ ਦੀ ਅਣਦੇਖੀ ਕੀਤੀ।
ਇਸ ਮੌਕੇ ਪਿੰਡ ਸੰਘੇੜਾ, ਕੋਠੇ ਸੁਰਜੀਤਪੁਰਾ, ਗੁਰੂ ਰਾਮਦਾਸ ਨਗਰ ( ਦਿਹਾਤੀ) ਅਤੇ ਮਹਿਲਕਲਾਂ ਤੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਸ਼ਾਮਿਲ ਹੋਣ ਵਾਲੇ ਆਗੂਆਂ ਵਿੱਚ ਗੱਗੀ ਸੰਘੇੜਾ, ਤਲਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਗਗਨ ਸਰਪੰਚ ਰੰਗੇ, ਹੈਪੀ ਸਿੱਧੂ, ਜਸਵਿੰਦਰ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਸੰਘੇੜਾ, ਦਰਸ਼ਨ ਸਿੰਘ ਸੰਘੇੜਾ, ਸਿਮਰਨਜੀਤ ਸਿੰਘ, ਕੁਲਵੰਤ ਸਿੰਘ, ਜਗਸੀਰ ਸਿੰਘ, ਬੂਟਾ ਸਿੰਘ, ਅਰਸ਼ਦੀਪ ਸਿੰਘ ਆਦਿ ਬਹੁਤ ਵੱਡੀ ਗਿਣਤੀ `ਚ ਲੋਕ ਹਾਜ਼ਰ ਸਨ।
 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply