ਲੌਂਗੋਵਾਲ, 14 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿਲੋਂ ਨੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸੰਗਰੂਰ ਲੋਕ ਸਭਾ ਹਲਕਾ ਤੋਂ ਪਾਰਟੀ ਨੇ ਉਹਨਾਂ `ਤੇ ਵਿਸ਼ਵਾਸ਼ ਦਿਖਾ ਕੇ ਪਾਰਟੀ ਟਿਕਟ ਦਿੱਤ ਿਗੲ ਿਹੈ, ਉਸ `ਤੇ ਉਹ ਖਰੇ ਉਤਰਨਗੇ ਅਤੇ ਸੰਗਰੂਰ ਲੋਕ ਸਭਾ ਦੀ ਸੀਟ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ।
ਉਹਨਾਂ ਕਿਹਾ ਕਿ ਮਿਸ਼ਨ 13 ਦੇ ਤਹਿਤ ਕਾਂਗਰਸ ਪਾਰਟੀ ਸੂਬੇ `ਚ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰੇਗੀ ਅਤੇ ਕੇਂਦਰ ਵਿੱਚ ਇਮਾਨਦਾਰ, ਮਿਹਨਤੀ ਅਤੇ ਵਿਕਾਸ ਪੱਖੀ ਸਰਕਾਰ ਬਣਾਏਗੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media