Monday, September 21, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦਾ 29ਵਾਂ ਸਥਾਪਨਾ ਦਿਵਸ ਮਨਾਇਆ

PPN1404201917ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਜਗਦੀਪ  ਸਿੰਘ ਸੱਗੂ) – ਚੀਫ ਖਾਂਲਸਾ ਦੀਵਾਨ ਵਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੇ ਸਥਾਪਨਾ ਦਿਵਸ ਮੌਕੇ ਸਕੂਲ ਮੈਨੇਜਮੈਂਟ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਅਕਾਲ ਪੁਰਖ ਦੇ ਚਰਨਾਂ ਵਿੱਚ ਸ਼ੁਕਰਾਨੇ ਅਤੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਬਸਰਾ ਤੇ ਜਸਪਾਲ ਸਿੰਘ ਢਿਲੋਂ ਨੇ ਸਥਾਪਨਾ ਦਿਵਸ `ਤੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਕੂਲ ਦੀ ਤਰੱਕੀ ਲਈ ਆਪਣਾ ਫਰਜ਼ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਪ੍ਰੇਰਣਾ ਕੀੱਤੀ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਕਿਹਾ ਕਿ 9 ਅਪੈ੍ਰਲ 1990 ਈ. ਨੂੰ ਪੰਜ ਬੱਚਿਆਂ ਦੇ ਨਾਲ ਇੱਕ ਕਿਰਾਏ ਦੀ ਇਮਾਰਤ ਵਿੱਚ ਸਕੂਲ ਦੀ ਸ਼ੁਰੁਆਤ ਕੀਤੀ ਗਈ ਸੀ।ਪਰਮਾਤਮਾ ਦੀ ਮਿਹਰ ਨਾਲ ਲਗਾਇਆ ਸਕੂਲ ਦਾ ਇਹ ਨਿੱਕਾ ਜਿਹਾ ਪੌਦਾ ਅੱਜ ਇੱਕ ਫਲਦਾਰ ਰੁੱਖ ਦਾ ਰੂਪ ਧਾਰਨ ਕਰ ਚੁੱਕਾ ਹੈ।ਉਨਾਂ ਕਿਹਾ ਕਿ ਸਕੂਲ ਨੇ ਆਈ.ਸੀ.ਐਸ.ਈ ਬੋਰਡ ਦੀ ਮਾਨਤਾ ਵੀ ਪ੍ਰਾਪਤ ਕਰ ਲਈ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖ ਸਿਧਾਂਤਾਂ `ਤੇ ਕਾਇਮ ਰਹਿੰਦੇ ਹੋਏ ਮਿਹਨਤ ਤੇ ਲਗਨ ਨਾਲ ਵਿੱਦਿਆ ਪ੍ਰਾਪਤ ਕਰਨ ਅਤੇ ਖੇਡਾਂ ਤੋਂ ਇਲਾਵਾ ਹੋਰ ਗਤੀਵਿਧੀਆਂ ਵਿੱਚ ਅਹਿਮ ਪੁਜੀਸ਼ਨਾਂ ਹਾਸਲ ਕਰਨ ਦੀ ਪ੍ਰੇਰਣਾ ਦਿੱਤੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply