ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਪੰਥ ਦੇ ਸਾਜ਼ਨਾ ਦਿਵਸ (ਵਿਸਾਖੀ) ਦਾ ਦਿਹਾੜਾ ਦੇਸ਼ ਦੇ ਵੱਖ-ਵੱਖ ਹਿੱਸਿਆਂ
ਵਿੱਚ ਰਵਾਇਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਿੲਆ ਗਿਆ।ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ `ਚ ਸੰਗਤਾਂ ਪਰਿਵਾਰ ਸਮੇਤ ਨਤਮਸਤਕ ਹੋਈਆਂ।ਸੰਗਤਾਂ ਨੇ ਅੰਮ੍ਰਿਤ ਸਰੋਵਰ ਵਿੱਚ ਇਸ਼ਨਾਨ ਕਰਕੇ ਧੁਰ ਕੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਗੁਰੂ ਕੇ ਲੰਗ ਛਕੇ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਢਾਡੀ ਸਿੰਘਾਂ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ।ਇਸ ਮੌਕੇ ਰੈਡ ਕਰਾਸ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਸੰਗਤਾਂ ਦੀ ਸਹੂਲਤ ਲਈ ਫਸਟ ਏਡ ਅਤੇ ਮੈਡੀਕਲ ਚੈਕਅਪ ਕੈਂਪ ਵੀ ਲਗਾਏ ਗਏ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media