Tuesday, October 6, 2026

128ਵੇਂ ਜਨਮ ਦਿਨ `ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ `ਤੇ ਸ਼ਰਧਾ ਦੇ ਫੁੱਲ ਕੀਤੇ ਭੇਂਟ

ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਡਾ. ਭੀਮ ਰਾਓ ਅੰਬੇਡਕਰ ਜੀ ਦੇ PUNJ1504201903128ਵੇਂ ਜਨਮ ਦਿਵਸ `ਤੇ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕੀਤਾ ਗਿਆ।ਸੋਰਭ ਅਰੋੜਾ ਐਸ.ਡੀ.ਐਮ ਧਾਰ ਕਲ੍ਹਾਂ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਲਛਮਣ ਸਿੰਘ ਨਾਇਬ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਜਸਦੇਵ ਸਿੰਘ ਪੂਰੇਵਾਲ ਜਿਲ੍ਹਾ ਭਲਾਈ ਅਫਸਰ, ਮੁਕੁਲ  ਸਰਮਾ ਤਹਿਸੀਲ ਭਲਾਈ ਅਫਸ਼ਰ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਟਾਫ ਹਾਜ਼ਰ ਸੀ।
    ਸਮਾਰੋਹ ਦੇ ਅਰੰਭ ਵਿੱਚ ਡਿਪਟੀ ਕਮਿਸ਼ਨਰ ਰਾਮਵੀਰ ਤੇ ਹੋਰ ਅਧਿਕਾਰੀਆਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਸਰਧਾ ਦੇ ਫੁੱਲ ਭੇਂਟ ਕੀਤੇ ਅਤੇ ਬਾਬਾ ਸਾਹਿਬ ਜੀ ਦੇ 128ਵੇਂ ਜਨਮ ਦਿਹਾੜੇ ਤੇ ਲੱਡੂ ਵੰਡ ਕੇ ਮੋਕੇ ਤੇ ਹਾਜ਼ਰ ਸਾਰੇ ਅਧਿਕਾਰੀਆਂ / ਕਰਮਚਾਰੀਆਂ ਅਤੇ ਜਿਲ੍ਹਾ ਨਿਵਾਸੀਆਂ ਨੂੰ ਹਾਰਦਿਕ ਸੁਭ ਕਾਮਨਾਵਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਭਾਰਤੀ ਸਵਿੰਧਾਨ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੇ ਸਮਾਜ ਦੇ ਉਥਾਨ ਲਈ ਕਈ ਕੰਮ ਕੀਤੇ।
        
 

Check Also

ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

  ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) –   ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …

Leave a Reply