Wednesday, May 27, 2026

ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਭਖਾਉਣ ਲਈ ਡਿਊਟੀਆਂ ਲਗਾਈਆਂ

ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਉਣ ਤੇ ਸਥਾਨਕ ਇਲਾਕੇ ਦੇ PUNJ1504201906ਕਾਂਗਰਸੀ ਆਗੂਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।ਇਸ ਸਬੰਧੀ ਕਾਂਗਰਸੀ ਆਗੂ ਅੰਮ੍ਰਿਤ ਸਿੰਗਲਾ ਅਤੇ ਬਬਲੂ ਸਿੰਗਲਾ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਵੱਖ-ਵੱਖ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਦਿਨ ਰਾਤ ਮਿਹਨਤ ਕਰਕੇ ਲੋਕ ਸਭਾ ਸੰਗਰੂਰ ਦੀ ਸੀਟ ਜਿੱਤਾ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ।ਨੌਜਵਾਨ ਕਾਂਗਰਸੀ ਆਗੂ ਅਤੇ ਕਸਬਾ ਲੌਂਗੋਵਾਲ ਤੋਂ ਕੌੰਸਲਰ ਰਮਨਦੀਪ ਸਿੰਘ ਚੋਟੀਆਂ ਨੇ ਦੱਸਿਆ ਕਿ ਕੇਵਲ ਸਿੰਘ ਢਿੱਲੋਂ ਦੇ ਹੱਕ ਜੋ ਰੋਡ ਸ਼ੋਅ ਬਰਨਾਲੇ ਤੋਂ ਸੰਗਰੂਰ ਤੱਕ ਕੱਢਿਆ ਜਾ ਰਿਹਾ ਹੈ, ਉਸ ਵਿੱਚ ਇਲਾਕੇ ਤੋਂ ਵੱਡੀ ਸੰਖਿਆ `ਚ ਨੌਜਵਾਨ ਤੇ ਕਾਂਗਰਸੀ ਵਰਕਰ ਆਪਣੇ-ਆਪਣੇ ਵਾਹਣਾਂ ਸਮੇਤ ਸ਼ਾਮਲ ਹੋਣਗੇ ।
ਇਸ ਮੌਕੇ ਪਰਮਜੀਤ ਸਿੰਘ ਗਾਂਧੀ ਮੀਤ ਪ੍ਰਧਾਨ ਨਗਰ ਕੌਂਸਲ ਲੌਂਗੋਵਾਲ, ਭੀਮ ਸਿੰਘ, ਸੁਖਦੇਵ ਸਿੰਘ, ਸ਼ੈਲੂ ਸਿੰਗਲਾ, ਕਾਲਾ ਸਿੰਘ, ਗੁਰਮੇਲ ਸਿੰਘ ਚੋਟੀਆਂ, ਬੀਬੀ ਸੁਰਜੀਤ ਕੌਰ ਭੱਠਲ, ਸ਼ੁਕਰਪਾਲ ਸਿੰਘ, ਬਲਵਿੰਦਰ ਸਿੱਧੂ, ਬੱਬੀ, ਮਿੰਟੂ ਸਟੂਡੀਓ, ਸਾਗਰ ਸਰਪੰਚ, ਹਨੀ ਗੋਇਲ, ਪਵਨ ਕੁਮਾਰ, ਬੱਬੂ ਕੁਮਾਰ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply