Wednesday, November 11, 2026

ਕੇਵਲ ਸਿੰਘ ਢਿੱਲੋਂ ਨੂੰ ਟਿਕਟ ਮਿਲਣ `ਤੇ ਇਲਾਕੇ ਦੇ ਪੰਚਾਂ ਸਰਪੰਚਾਂ ਨੇ ਲੱਡੂ ਵੰਡੇ

ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸਥਾਨਕ ਅਨਾਜ ਮੰਡੀ ਵਿਖੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਬੁੱਧ ਰਾਮ, ਸ਼ੈਲਰ ਐਸੋਸੀਏਸ਼ਨ ਦੇ ਆਗੂ ਸਰਪੰਚ PUNJ1504201907ਪਰਮਜੀਤ ਸਿੰਘ ਪੰਮਾ, ਸੁਖਦੀਪ ਸਿੰਘ ਸਰਪੰਚ ਮੰਡੇਰ ਕਲਾਂ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਲੋਕ ਸਭਾ ਸੰਗਰੂਰ ਤੋਂ ਟਿਕਟ ਮਿਲਣ ਤੇ ਲੱਡੂ ਵੰਡ ਕੇ ਖੁਸ਼ੀ ਜਤਾਈ ਗਈ।ਸਰਪੰਚ ਪਰਮਜੀਤ ਸਿੰਘ ਨੇ ਕਿਹਾ ਕਿ ਸਰਕਲ ਲੌਂਗੋਵਾਲ ਦੇ ਅੰਦਰ ਪੈਂਦੇ ਪਿੰਡਾਂ ਵਿੱਚੋਂ ਵੱਧ ਤੋਂ ਵੱਧ ਵੋਟਾਂ ਪੁਆ ਕੇ ਕੇਵਲ ਸਿੰਘ ਢਿੱਲੋਂ ਨੂੰ ਵੱਡੀ ਲੀਡ ਦੇ ਨਾਲ ਜਿੱਤਾ ਕੇ ਪਾਰਲੀਮੈਂਟ ਵਿਚ ਭੇਜਾਂਗੇ।
 ਇਸ ਮੌਕੇ ਰਾਜ ਸਿੰਘ ਸਰਪੰਚ, ਸਾਗਰ ਸਿੰਘ ਸਾਬਕਾ ਸਰਪੰਚ, ਜਗਮੇਲ ਸਿੰਘ ਸਰਪੰਚ, ਜਗਦੇਵ ਸਿੰਘ ਸਰਪੰਚ, ਗੁਰਦੇਵ ਸਿੰਘ ਸਰਪੰਚ, ਦਰਸ਼ਨ ਸਿੰਘ ਸਰਪੰਚ, ਪੰਜਾਬ ਸਿੰਘ ਪੰਚ, ਸੁਰਿੰਦਰ ਸਿੰਘ ਪੰਚ, ਅਮਰੀਕ ਸਿੰਘ ਪੰਚ, ਵੀਰ ਸਿੰਘ ਪੰਚ, ਬਲਜੀਤ ਸਿੰਘ ਪੰਚ, ਜਰਨੈਲ ਸਿੰਘ ਸਾਬਕਾ ਸਰਪੰਚ, ਭੂਸ਼ਨ ਪੰਚ, ਜਸਵੀਰ ਸਿੰਘ, ਲਾਭ ਸਿੰਘ ਪੰਚ, ਜੱਗ ਨੰਬਰਦਾਰ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply