ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਵਲ ਸਿੰਘ ਢਿੱਲੋਂ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਉਮੀਦਵਾਰ ਬਣਾਉਣ `ਤੇ ਦੁੱਗਾਂ ਪਿੰਡ ਦੇ ਕਾਂਗਰਸੀ
ਵਰਕਰਾਂ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਸਕੂਲ ਕਮੇਟੀ ਦੇ ਚੇਅਰਮੈਨ ਨਰਿੰਦਰ ਸਿੰਘ ਦੁੱਗਾਂ ਦੀ ਅਗਵਾਈ `ਚ ਲੱਡੂ ਵੰਡ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ।ਉਨ੍ਹਾਂ ਜਿਥੇ ਕੇਵਲ ਸਿੰਘ ਢਿੱਲੋਂ ਦਾ ਸਵਾਗਤ ਕੀਤਾ, ਉਥੇ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਦਾ ਅਹਿਦ ਲਿਆ ।
ਕਾਂਗਰਸ ਦੇ ਆਗੂ ਨਰਿੰਦਰ ਸਿੰਘ ਦੁੱਗਾਂ, ਮੁੱਲਖਾ ਸਿੰਘ ਕੁੰਨਰਾਂ, ਅਵਤਾਰ ਸਿੰਘ, ਨਵਤੇਜ ਸਿੰਘ, ਕਰਮਜੀਤ ਸਿੰਘ‘ ਕੁਲਵਿੰਦਰ ਸਿੰਘ, ਰਾਜ ਸਿੰਘ, ਭਗਵੰਤ ਸਿੰਘ, ਦਰਸ਼ਨਪਾਲ ਸਿੰਘ ਰਿਟਾਇਰਡ ਥਾਣੇਦਾਰ ਅਤੇ ਦਰਸ਼ਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਕੇਵਲ ਸਿੰਘ ਢਿੱਲੋਂ ਨੂੰ ਵੱਡੀ ਲੀਡ ਨਾਲ ਜਿੱਤ ਦਿਵਾਉਣਗੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media